13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਾਈ ਸਕੂਲ ਰਾਮਗੜ੍ਹ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਰਾਮਗੜ੍ਹ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਦੀ ਅਗਵਾਈ ਅਤੇ ਡੀ. ਡੀ.

Ad Position 21
No active advertisement
ਪਿੰਡ ਰਾਮਗੜ੍ਹ ਵਿਖੇ ਖਿਡਾਰੀਆਂ ਅਤੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਅਧਿਕਾਰੀ ਅਤੇ ਪਤਵੰਤੇ। ਤਸਵੀਰ : ਸੋਨੀ ਚੀਮਾ 14-11-2026
ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਰਾਮਗੜ੍ਹ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਦੀ ਅਗਵਾਈ ਅਤੇ ਡੀ.ਡੀ.ਓ ਹਰੀਸ ਕੁਮਾਰ ਦੀ ਨਿਗਰਾਨੀ ਅਤੇ ਸਕੂਲ ਇੰਚਾਰਜ ਮਨਜਿੰਦਰ ਕੌਰ ਦੀ ਦੇਖਰੇਖ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ। ਇਸ ਮੌਕੇ ਪਿੰਡ ਰਾਮਗੜ੍ਹ ਦੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜਾ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਐ ਲਾਨ ਦੇ ਚੱਲਦਿਆਂ ਜਿੱਥੇ ਅੱਠਵੀਂ ਕਲਾਸ ਅਤੇ ਦਸਵੀਂ ਕਲਾਸ ਵਿਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1200, 1000 ਅਤੇ 800 ਰੁਪਏ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਉੱਥੇ ਉਨ੍ਹਾਂ ਦਾ ਸਾਥ ਅਮਰਜੀਤ ਸਿੰਘ ਚਹਿਲ ਕੈਨੇਡਾ, ਸੁਖਵਿੰਦਰ ਸਿੰਘ ਸੰਧੂ ਕੈਨੇਡਾ, ਮਾ: ਚਮਕੌਰ ਸਿੰਘ ਸੰਧੂ ਕੈਨੇਡਾ ਵਲੋਂ ਨਗਦ ਰਾਸ਼ੀ ਨਾਲ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਦਿੱਤਾ ਗਿਆ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਅਰਮਾਨਜੋਤ ਸਿੰਘ ਜੋ ਕਿ ਸੂਬੇ ਵਿਚੋਂ ਕੁਸ਼ਤੀ ਮੁਕਾਬਲੇ ਦਾ ਜੇਤੂ ਹੈ ਦਾ ਸਮਾਜ ਸੇਵੀ ਮਾ: ਗੁਰਨਾਮ ਸਿੰਘ, ਸ: ਜਗਰਾਜ ਸਿੰਘ ਅਤੇ ਕਰਮਜੀਤ ਸਿੰਘ ਸਾਬਕਾ ਪੰਚ, ਪਰਮਿੰਦਰ ਸਿੰਘ ਸਾਬਕਾ ਪੰਚ ਨੇ 1100 ਦੀ ਰਾਸ਼ੀ ਅਤੇ ਡੀ.ਡੀ.ਓ ਸ੍ਰੀ ਹਰੀਸ਼ ਕੁਮਾਰ ਨੇ ਗੱਤਕਾ ਟੀਮ ਨੂੰ 1100 ਰੁਪਏ ਅਤੇ ਹੋਰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਮੈਡਮ ਮਨਜਿੰਦਰ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਖੇਡਾਂ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ, ਭਰੂਣ ਹੱਤਿਆ, ਦਾਜ ਪ੍ਰਥਾ ਅਤੇ ਵਾਤਾਵਰਨ ਪ੍ਰਦੂਸ਼ਣ ਵਰਗੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਪ੍ਰਭਾਵਸ਼ਾਲੀ ਨਾਟਕ ਅਤੇ ਕੋਰੀਓਗ੍ਰਾਫੀਆਂ ਪੇਸ਼ ਕਰ ਕੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ ਅਤੇ ਸਮਾਜ ਨੂੰ ਉਸਾਰੂ ਸੁਨੇਹਾ ਦਿੱਤਾ। ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਸਮਾਗਮ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਅੰਮ੍ਰਿਤਪਾਲ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਨੀਰਜ, ਹਰਮਨਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਸਕੂਲ ਕਮੇਟੀ ਚੇਅਰਮੈਨ ਸਿਮਰਜੀਤ ਕੌਰ, ਸਰਬਜੀਤ ਕੌਰ, ਜੋਤੀ ਕੌਰ, ਹਰਜੀਤ ਕੌਰ, ਜੀਵਇੰਦਰ ਸਿੰਘ, ਅੰਗਰੇਜ਼ ਸਿੰਘ, ਅਮਰਜੀਤ ਕੌਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਇੰਚਾਰਜ ਮਨਜਿੰਦਰ ਕੌਰ ਨੇ ਦੱਸਿਆ ਕਿ ਸਰਪੰਚ ਰਾਜਵਿੰਦਰ ਸਿੰਘ ਰਾਜਾ, ਅਮਰਜੀਤ ਸਿੰਘ ਚਹਿਲ ਕੈਨੇਡਾ, ਸੁਖਵਿੰਦਰ ਸਿੰਘ ਸੰਧੂ ਕੈਨੇਡਾ, ਮਾ: ਚਮਕੌਰ ਸਿੰਘ ਸੰਧੂ ਕੈਨੇਡਾ ਨੇ ਸਕੂਲ ਨੂੰ 16 ਹਜ਼ਾਰ ਦੀ ਨਗਦ ਰਾਸ਼ੀ ਵੀ ਭੇਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੰਦਰ ਸਿੰਘ ਦੁੱਲਟ ਦੀ ਮੌਤ ’ਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮਾਰੀਆਂ ਮੱਲਾਂ
Ad Position 24