ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ
ਤਪਾ ਮੰਡੀ, 13 ਨਵੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਲੋਂ ਬਾਲ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਤਪਾ ਮੰਡੀ, 13 ਨਵੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਲੋਂ ਬਾਲ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਵਲੋਂ ਜਵਾਹਰ ਲਾਲ ਨਹਿਰੂ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਦਿੱਤੇ ਗਏ। ਬੱਚਿਆਂ ਨੂੰ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਬੱਚਿਆਂ ਨੇ ਬਹੁਤ ਅਨੰਦ ਮਾਣਿਆ। ਸਕੂਲ ਚੇਅਰਪਰਸਨ ਗੁਰਸ਼ਰਨ ਕੌਰ ਧਾਲੀਵਾਲ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਧਾਲੀਵਾਲ ਵਲੋਂ ਛੋਟੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਜ਼ਿੰਦਗੀ ਵਿਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ।