ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ
ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਵਲੋਂ ਬੱਚਿਆਂ ਨਾਲ ਮਿਲ ਕੇ ਕੇਕ ਕਟਵਾਇਆ ਗਿਆ।
ਸ
ਸਮਾਗਮ ਵਿਚ ਭਾਗ ਲੈਂਦੇ ਬਾਲ ਕਲਾਕਾਰ ਅਤੇ ਨਾਲ ਪ੍ਰਬੰਧਕ। ਤਸਵੀਰ : ਜਤਿੰਦਰ ਸਿੰਘ ਧਨੌਲਾ
14-11-2026
ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਵਲੋਂ ਬੱਚਿਆਂ ਨਾਲ ਮਿਲ ਕੇ ਕੇਕ ਕਟਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਗੀਤ, ਡਾਂਸ ਅਤੇ ਹੋਰ ਰੰਗਾਰੰਗ ਪ੍ਰੋਗਰਾਮਾਂ ਰਾਹੀਂ ਸਮਾਗਮ ਨੂੰ ਯਾਦਗਾਰੀ ਬਣਾਇਆ। ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਬਹੁਤ ਜ਼ਰੂਰੀ ਹਨ। ਇਸ ਮੌਕੇ ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।