13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀਆਂ ਕਾਪੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀਆਂ ਕਾਪੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

Ad Position 21
No active advertisement
ਅਜੀਤ ਡੈਸਕ 14-11-2026

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਵਿਧਾਨ ਸਭਾ ਹਲਕਾ 102- ਭਦੌੜ, 103- ਬਰਨਾਲਾ ਅਤੇ 104-ਮਹਿਲ ਕਲਾਂ ਦੀਆਂ ਫ਼ੋਟੋ ਵੋਟਰ ਸੂਚੀਆਂ ਦੀ ਡਰਾਫ਼ਟ ਰੋਲ ਦੀ ਪ੍ਰਕਾਸ਼ਨਾ ਸਬੰਧੀ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫ਼ੋਟੋ ਵੋਟਰ ਸੂਚੀਆਂ ਦਾ ਇਕ-ਇਕ ਸੈੱਟ ਅਤੇ ਇਕ-ਇਕ ਸੀ.ਡੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 11 ਦਸੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਤਾਰੀਖ 28 ਦਸੰਬਰ ਤੱਕ ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2027 ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਦੀ ਪੜਤਾਲ ਆਪਣੇ ਬੂਥ ਲੈਵਲ ਏਜੰਟਾਂ ਤੋਂ ਕਰਵਾ ਲਈ ਜਾਵੇ। ਜੇਕਰ ਕਿਸੇ ਯੋਗ ਵਿਅਕਤੀ ਦੀ ਵੋਟ ਸ਼ਾਮਿਲ ਨਹੀਂ ਹੈ ਤਾਂ ਉਹ 11 ਦਸੰਬਰ ਤੱਕ ਫਾਰਮ ਨੰਬਰ 6 ਭਰ ਕੇ ਸਬੰਧਿਤ ਬੀ.ਐਲ.ਓ. ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਵੋਟ ਵਿਚ ਸੋਧ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਫ਼ਟ ਹੋ ਚੁੱਕੇ ਜਾਂ ਜਿੰਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਫਾਰਮ ਨੰਬਰ 7 ਭਰ ਕੇ ਵੋਟ ਕਟਵਾ  ਸਕਦੇ ਹਨ। ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਹਰੀ ਰਾਮ ਤੇ ਹਾਕਮ ਸਿੰਘ, ਆਮ ਆਦਮੀ ਪਾਰਟੀ ਤੋਂ ਪਰਮਿੰਦਰ ਸਿੰਘ ਭੰਗੂ, ਕਾਂਗਰਸ ਪਾਰਟੀ ਤੋਂ ਗਿਰਧਰ ਮਿੱਤਲ ਅਤੇ ਰਜਿੰਦਰ ਸਿੰਘ ਤੋਂ ਇਲਾਵਾ ਚੋਣ ਤਹਿਸੀਲਦਾਰ ਰਾਮ ਜੀ ਲਾਲ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ’ਚ ਰੋਸ ਮੁਜ਼ਾਹਰਾ ਅਗਲੀ ਖ਼ਬਰ ਪੀ. ਏ. ਪੀ. ਜਲੰਧਰ ’ਚ ਹੋ ਰਹੀਆਂ
Ad Position 24