14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਾਂਗਰਸ ਪਾਰਟੀ ਵਲੋਂ ਸਰਵੇ ਤੋਂ ਬਾਅਦ ਮੈਰਿਟ ਦੇ ਆਧਾਰ ’ਤੇ ਜਲਦ ਕੀਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ-ਪਰਗਟ ਸਿੰਘ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਬਰਨਾਲਾ ਵਿਖੇ ਵਰਕਰਾਂ ਨੂੰ ਕੀਤਾ ਸੰਬੋਧਨ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਵਿਚ ਅਮਨ-ਸ਼ਾਂਤੀ ਵਾਲਾ ਮਾਹੌਲ ਸਿਰਜਣ ਅਤੇ ਸੂਬੇ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਕਾਂਗਰਸ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਕਾਂਗਰਸ ਪਾਰਟੀ ਜਿੱਥੇ ਹਰ ਧਰਮਾਂ ਅਤੇ ਜਾਤਾਂ ਦਾ ਸਤਿਕਾਰ ਕਰਦੀ ਹੈ ਉੱਥੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਵੀ ਪੂਰੀ ਤਰ੍ਹਾਂ ਜਾਣੂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸ: ਪਰਗਟ ਸਿੰਘ ਨੇ ਬਰਨਾਲਾ ਵਿਖੇ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਵਿਚ ਅਮਨ-ਸ਼ਾਂਤੀ ਵਾਲਾ ਮਾਹੌਲ ਸਿਰਜਣ ਅਤੇ ਸੂਬੇ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਕਾਂਗਰਸ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਕਾਂਗਰਸ ਪਾਰਟੀ ਜਿੱਥੇ ਹਰ ਧਰਮਾਂ ਅਤੇ ਜਾਤਾਂ ਦਾ ਸਤਿਕਾਰ ਕਰਦੀ ਹੈ ਉੱਥੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਵੀ ਪੂਰੀ ਤਰ੍ਹਾਂ ਜਾਣੂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸ: ਪਰਗਟ ਸਿੰਘ ਨੇ ਬਰਨਾਲਾ ਵਿਖੇ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ: ਪਰਗਟ ਸਿੰਘ ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਅਤੇ ਸਮਾਜ ਦਾ ਵੱਡਾ ਘਾਣ ਕੀਤਾ ਹੈ। ਆਮ ਆਦਮੀ ਪਾਰਟੀ ਨੇ ਲਗਭਗ 125 ਬੰਦੇ ਦਿੱਲੀ ਤੋਂ ਲਿਆ ਕੇ ਪੰਜਾਬ ਵਿਚ ਬਿਠਾਏ ਹੋਏ ਹਨ, ਜੋ ਨਾ ਕੇਵਲ ਪੰਜਾਬੀਆਂ ਦੀ ਕਿਰਦਾਰਕੁਸ਼ੀ ਕਰ ਰਹੇ ਹਨ ਬਲਕਿ ਪੂਰੀ ਤਰ੍ਹਾਂ ਲੁੱਟ ਵੀ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਵਲੋਂ ਜਿਤਾਏ ਗਏ ਵਿਧਾਇਕਾਂ ਨੇ ਇਨ੍ਹਾਂ ਦਿੱਲੀ ਦੇ ਨਕਾਰੇ ਹੋਏ ਲੋਕਾਂ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ ’ਤੇ ਸ਼ਰੇ੍ਹਆਮ ਨਸ਼ਾ ਵਿਕ ਰਿਹਾ ਹੈ ਅਤੇ ਗੈਂਗਸਟਵਾਦ, ਲੁੱਟ-ਖੋਹਾਂ ਕਾਰਨ ਲੋਕ ਡਰ ਤੇ ਸਹਿਮ ਦੇ ਮਾਹੌਲ ਵਿਚ ਜਿਉਂ ਰਹੇ ਹਨ। ਜੇਕਰ ਕੋਈ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਸ ਦਾ ਮੂੰਹ ਬੰਦ ਕਰਨ ਲਈ ਤਸ਼ੱਦਦ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਪੁਲਿਸ ਰਾਜ ਸਥਾਪਤ ਕਰ ਦਿੱਤਾ ਹੈ। ਉਪਰੰਤ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਮੈਰਿਟ ਦੇ ਆਧਾਰ ’ਤੇ ਜਲਦ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਅਕਾਲੀ-ਭਾਜਪਾ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਗਠਜੋੜ ਦਾ ਕੋਈ ਨੁਕਸਾਨ ਨਹੀਂ ਹੋਣਾ, ਬਲਕਿ ਫਾਇਦਾ ਹੀ ਹੋਣਾ ਹੈ ਕਿਉਂਕਿ ਭਾਜਪਾ ਨੇ 750 ਕਿਸਾਨਾਂ ਨੂੰ ਸ਼ਹੀਦ ਕੀਤਾ ਸੀ, ਜਿਸ ਨੂੰ ਪੰਜਾਬ ਦੇ ਲੋਕ ਅਜੇ ਭੁੱਲੇ ਨਹੀਂ ਹਨ। ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਭਦੌੜ ਤੇ ਮਹਿਲ ਕਲਾਂ ਹਲਕਿਆਂ ਵਿਚ ਕਈ-ਕਈ ਆਗੂ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਸ ਲਈ ਪਾਰਟੀ ਨੂੰ ਇਨ੍ਹਾਂ ਆਗੂਆਂ ਵਿਚੋਂ ਹੀ ਟਿਕਟ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਕੋਈ ਬਾਹਰੋਂ ਲਿਆ ਕੇ ਉਮੀਦਵਾਰ ਥੋਪਿਆ ਜਾਵੇ। ਕਾਲਾ ਢਿੱਲੋਂ ਨੇ ਕਿਹਾ ਕਿ ਜੇਕਰ ਜ਼ਿਲੇ੍ਹ ਵਿਚੋਂ ਹੀ ਹਲਕਾ ਭਦੌੜ ਤੇ ਮਹਿਲ ਕਲਾਂ ਲਈ ਆਗੂਆਂ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਉਹ ਪੂਰੀ ਮਿਹਨਤ ਕਰ ਕੇ ਜ਼ਿਲੇ੍ਹ ਦੀਆਂ ਤਿੰਨੋਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ, ਸੀਨੀਅਰ ਆਗੂ ਬਲਕੌਰ ਸਿੰਘ ਸਿੱਧੂ, ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਸਤਨਾਮ ਸਿੰਘ ਪੱਤੀ ਸੇਖਵਾਂ, ਜਗਜੀਤ ਸਿੰਘ ਧੌਲਾ, ਸੁਰਿੰਦਰ ਕੌਰ ਬਾਲੀਆਂ, ਧੰਨਾ ਸਿੰਘ ਗਰੇਵਾਲ, ਜਸਮੇਲ ਸਿੰਘ ਡੈਅਰੀਵਾਲਾ, ਕੁਲਦੀਪ ਸਿੰਘ ਗੁੱਗ, ਸੂਰਤ ਸਿੰਘ ਬਾਜਵਾ, ਪਰਮਿੰਦਰ ਸਿੰਘ ਬੀਰੀ ਗਿੱਲ, ਬਾਜ ਸਿੰਘ ਰਟੌਲਾ, ਯੂਥ ਆਗੂ ਜਸਕਰਨ ਸਿੰਘ ਸੰਧੂ, ਪ੍ਰਗਟ ਸਿੰਘ ਠੀਕਰੀਵਾਲਾ, ਵਰੁਣ ਬੱਤਾ, ਅਮਰਜੀਤ ਸਿੰਘ ਕਾਕਾ ਸੂਚ, ਰਾਜਿੰਦਰ ਕੁਮਾਰ ਬਿੱਟੂ ਸ਼ਰਮਾ, ਬਲਵੰਤ ਸ਼ਰਮਾ, ਸੁਰੇਸ਼ ਕੁਮਾਰ ਡਿੰਪਲ ਉਪਲੀ, ਬਲਦੇਵ ਸਿੰਘ ਪੇਧਨੀ, ਜਗਰਾਜ ਸਿੰਘ ਕਿਸਾਨ ਮੋਟਰਜ਼, ਜਗਤਾਰ ਸਿੰਘ ਧਨੌਲਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਕੈਪਟਨ ਭੁਪਿੰਦਰ ਸਿੰਘ ਝਲੂਰ, ਨਿਰਮਲ ਸਿੰਘ ਪੰਡੋਰੀ, ਰਾਜਵਿੰਦਰ ਸਿੰਘ ਸ਼ੀਤਲ, ਡਾ. ਕਮਲਦੀਪ ਸਿੰਘ, ਰਾਮਪਾਲ ਸਿੰਗਲਾ, ਗਿਰਧਰ ਮਿੱਤਲ, ਅਜੈ ਕੁਮਾਰ ਕੌਂਸਲਰ ਧਨੌਲਾ, ਸੁਖਵਿੰਦਰ ਸਿੰਘ ਧਾਲੀਵਾਲ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਪੀ. ਮੀਤ ਹੇਅਰ ਨੇ 7 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕੌਮਾਂਤਰੀ ਪੱਧਰ ਦੇ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ... ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਿਸਾਨ ਵਿੰਗ ਅਤੇ ਸਰਕਲ ਧਨੌਲਾ ਦੀ 29 ਮੈਂਬਰੀ ਕਮੇਟੀ ਗਠਿਤ ਭਾਰਤੀ ਜਨਤਾ ਪਾਰਟੀ ਰਿਕਾਰਡ ਜ...
Ad Position 24