14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ’ਚ ਤਿੰਨ ਗੰਭੀਰ ਜ਼ਖ਼ਮੀ

ਤਪਾ ਮੰਡੀ, 14 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਤਪਾ ਤਾਜੋ-ਪੱਖੋਂ ਲਿੰਕ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ ’ਚ ਤਿੰਨ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਦਕਿ ਇੱਕ ਸਕੂਲੀ ਵਿਦਿਆਰਥਣ ਦਾ ਬਚਾਅ ਰਿਹਾ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਗੁਰਸੇਵਕ ਸਿੰਘ ਅਤੇ ਜਗਸੀਰ ਸਿੰਘ ਜੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਪੱਖੋ ਕਲਾਂ ਸਾਈਡ ਤੋਂ ਤਪਾ ਵੱਲ ਆ ਰਹੇ ਸਨ।

Ad Position 21
No active advertisement
‘ਆਪ’ ਵਲੋਂ ਕਾਂਗਰਸ ਦੇ ਪਾੜੇ ਪੋਸਟਰ ਦਿਖਾਉਂਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਹੋਰ। ਤਸਵੀਰ : ਰਿੰਪੀ ਸਟੂਡੀਓ 15-11-2026
ਤਪਾ ਮੰਡੀ, 14 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਤਪਾ ਤਾਜੋ-ਪੱਖੋਂ ਲਿੰਕ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ ’ਚ ਤਿੰਨ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਦਕਿ ਇੱਕ ਸਕੂਲੀ ਵਿਦਿਆਰਥਣ ਦਾ ਬਚਾਅ ਰਿਹਾ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਗੁਰਸੇਵਕ ਸਿੰਘ ਅਤੇ ਜਗਸੀਰ ਸਿੰਘ ਜੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਪੱਖੋ ਕਲਾਂ ਸਾਈਡ ਤੋਂ ਤਪਾ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਤਾਜੋ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਟਕਰਾ ਗਿਆ ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ ਜਦ ਕਿ ਦੂਸਰੇ ਮੋਟਰਸਾਈਕਲ ਨੂੰ ਚਲਾ ਰਿਹਾ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨਾਲ ਪਿੱਛੇ ਬੈਠੀ ਇੱਕ ਸਕੂਲੀ ਵਿਦਿਆਰਥਣ ਦਾ ਬਚਾਅ ਰਿਹਾ, ਜੋ ਸਕੂਲੀ ਟੂਰ ਤੋਂ ਆਈ ਸੀ ਅਤੇ ਆਪਣੇ ਸਕੇ ਸਬੰਧੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਜਾ ਰਹੀ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ’ਤੇ ਪੁੱਜੇ ਅਤੇ ਗੰਭੀਰ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ, ਜਦ ਕਿ ਦੂਸਰੇ ਮੋਟਰਸਾਈਕਲ ’ਤੇ ਸਵਾਰ ਵਿਅਕਤੀ ਅਤੇ ਸਕੂਲੀ ਵਿਦਿਆਰਥਣ ਨੂੰ ਪ੍ਰਾਈਵੇਟ ਵਾਹਨਾਂ ਰਾਹੀਂ ਹਸਪਤਾਲ ਵਿਖੇ ਪਹੁੰਚਾਇਆ ਗਿਆ। ਡਾਕਟਰਾਂ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਬਾਹਰ ਰੈਫ਼ਰ ਕਰ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਜ਼ਖਮੀਆਂ ਦੇ ਪਰਿਵਾਰਿਕ ਮੈਂਬਰ ਸਿਵਲ ਹਸਪਤਾਲ ਤਪਾ ਵਿਖੇ ਪਹੁੰਚ ਗਏ ਸਨ। ਪ੍ਰੰਤੂ ਹਾਦਸਾ ਵਾਪਰਨ ਦੇ ਮੁੱਖ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਦੀ ਪੁਲਿਸ ਵਲੋਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਗਤਕਾ ਮੁਕਾਬਲਾ ਅੱਜ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮੌਕੇ ਮਰੀਜ਼ਾਂ ਨੂੰ ਕੀਤਾ ਜਾਗਰੂਕ
Ad Position 24