14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸ਼ਬਦ ਗਾਇਨ ਨਾਲ ਸ਼ੁਰੂ ਹੋਏ ਸੱਭਿਆਚਰਕ ਪ੍ਰੋਗਰਾਮ ਦੌਰਾਨ ਪ੍ਰਾਇਮਰੀ ਅਤੇ ਹਾਈ ਵਿੰਗ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਵੰਨਗੀਆਂ ਰਾਜਸਥਾਨੀ ਡਾਂਸ, ਗਿੱਧਾ, ਭੰਗੜਾ, ਮਾਇਮ, ਸਕਿੱਟ, ਕੋਰੋਗ੍ਰਾਫੀਆਂ, ਗੱਤਕਾ ਤੇ ਨਾਟਕ ਪੇਸ਼ ਕਰ ਕੇ ਸਮਾਗਮ ਨੂੰ ਚਾਰ ਚੰਨ ਲਗਾਏ।

Ad Position 21
No active advertisement
ਅਜੀਤ ਡੈਸਕ 15-11-2026
ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸ਼ਬਦ ਗਾਇਨ ਨਾਲ ਸ਼ੁਰੂ ਹੋਏ ਸੱਭਿਆਚਰਕ ਪ੍ਰੋਗਰਾਮ ਦੌਰਾਨ ਪ੍ਰਾਇਮਰੀ ਅਤੇ ਹਾਈ ਵਿੰਗ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਵੰਨਗੀਆਂ ਰਾਜਸਥਾਨੀ ਡਾਂਸ, ਗਿੱਧਾ, ਭੰਗੜਾ, ਮਾਇਮ, ਸਕਿੱਟ, ਕੋਰੋਗ੍ਰਾਫੀਆਂ, ਗੱਤਕਾ ਤੇ ਨਾਟਕ ਪੇਸ਼ ਕਰ ਕੇ ਸਮਾਗਮ ਨੂੰ ਚਾਰ ਚੰਨ ਲਗਾਏ। ਸਮਾਗਮ ਦੇ ਮੁੱਖ ਮਹਿਮਾਨ ਸੁਨੀਤਇੰਦਰ ਸਿੰਘ ਗਿੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਤਰਸੇਮ ਸਿੰਘ ਕਾਹਨੇਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ, ਭੁਪਿੰਦਰ ਸਿੰਘ, ਐਡਵੋਕੇਟ ਰਿਸ਼ੀ ਸ਼ਰਮਾ ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਨੇ ਸੰਸਥਾ ਦੇ ਪੜ੍ਹਾਈ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਵਲੋਂ ਸਮਾਗਮ ਦੇ ਮੁੱਖ ਮਹਿਮਾਨ ਸੁਨੀਤਇੰਦਰ ਸਿੰਘ ਗਿੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਹਾਜ਼ਰ ਸਾਰੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਵਲੋਂ ਸੰਸਥਾ ਨੂੰ ਮਾਲੀ ਸਹਾਇਤਾ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਪ੍ਰਾਇਮਰੀ ਵਿੰਗ ਇੰਚਾਰਜ ਵੀਰਪਾਲ ਕੌਰ, ਬ੍ਰਿਲੀਐਂਟ ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ, ਪੰਜਾਬ ਨੈਸ਼ਨਲ ਅਤੇ ਪੰਜਾਬ ਗ੍ਰਾਮੀਣ ਬੈਕ ਪੱਖੋ ਕਲਾਂ ਦੇ ਮੈਨੇਜਰ ਤੋਂ ਇਲਾਵਾ ਮਾਪੇ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਰਹਾ ਪੀ.ਟੀ ਸਕੀਮ ਤਹਿਤ ਕਾਫ਼ ਰੈਲੀ ਕਰਵਾਈ ਗਈ ਅਤੇ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਐੱਸ.ਓ.ਆਈ. ਵਲੋਂ ਨੌਜਵਾਨ ਆਗੂ ਅਨੁਭਵ ਗੁਪਤਾ ਨੂੰ ਹਲਕਾ ਭਦੌੜ ਦਾ ਇੰਚਾਰਜ ਥਾਪਿਆ
Ad Position 24