14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਏਸ਼ੀਆਈ ਖੇਡਾਂ ਦੀ ਤਗਮਾ ਜੇਤੂ ਨਿਸ਼ਾਨੇਬਾਜ਼ ਪਰੀਨਾਜ਼ ਕੌਰ ਧਾਲੀਵਾਲ ਦਾ ਜੱਦੀ ਪਿੰਡ ਠੀਕਰੀਵਾਲਾ ਪੁੱਜਣ ’ਤੇ ਨਿੱਘਾ ਸਵਾਗਤ

ਮਹਿਲ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਏਸ਼ੀਆਈ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਦੋ ਤਗਮੇ ਜਿੱਤ ਕੇ ਦੇਸ਼, ਪੰਜਾਬ ਅਤੇ ਬਰਨਾਲਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੀ ਹੋਣਹਾਰ ਧੀ ਪਰੀਨਾਜ਼ ਕੌਰ ਧਾਲੀਵਾਲ ਦਾ ਆਪਣੇ ਜੱਦੀ ਪਿੰਡ ਠੀਕਰੀਵਾਲਾ ਪੁੱਜਣ ’ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ। ਆਪਣੇ ਪਿਤਾ ਰਤਨਦੀਪ ਸਿੰਘ ਧਾਲੀਵਾਲ ਅਤੇ ਦਾਦਾ ਸਮੇਤ ਪਿੰਡ ਪਹੁੰਚੀ ਪਰੀਨਾਜ਼ ਕੌਰ ਨੇ ਸਭ ਤੋਂ ਪਹਿਲਾਂ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਯਾਦਗਾਰ ਵਿਖੇ ਨਤਮਸਤਕ ਹੋ ਕੇ ਸ਼ਹੀਦ ਦੇ ਬੁੱਤ ’ਤੇ ਹਾਰ ਪਾਏ ਅਤੇ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਮਹਿਲ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਏਸ਼ੀਆਈ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਦੋ ਤਗਮੇ ਜਿੱਤ ਕੇ ਦੇਸ਼, ਪੰਜਾਬ ਅਤੇ ਬਰਨਾਲਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੀ ਹੋਣਹਾਰ ਧੀ ਪਰੀਨਾਜ਼ ਕੌਰ ਧਾਲੀਵਾਲ ਦਾ ਆਪਣੇ ਜੱਦੀ ਪਿੰਡ ਠੀਕਰੀਵਾਲਾ ਪੁੱਜਣ ’ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ। ਆਪਣੇ ਪਿਤਾ ਰਤਨਦੀਪ ਸਿੰਘ ਧਾਲੀਵਾਲ ਅਤੇ ਦਾਦਾ ਸਮੇਤ ਪਿੰਡ ਪਹੁੰਚੀ ਪਰੀਨਾਜ਼ ਕੌਰ ਨੇ ਸਭ ਤੋਂ ਪਹਿਲਾਂ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਯਾਦਗਾਰ ਵਿਖੇ ਨਤਮਸਤਕ ਹੋ ਕੇ ਸ਼ਹੀਦ ਦੇ ਬੁੱਤ ’ਤੇ ਹਾਰ ਪਾਏ ਅਤੇ ਸ਼ਰਧਾਂਜਲੀ ਭੇਟ ਕੀਤੀ। ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਨਗਰ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਅਤੇ ਪਿੰਡ ਦੇ ਖਿਡਾਰੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ, ਗੁਰਦੁਆਰਾ ਪ੍ਰਧਾਨ ਜਗਸੀਰ ਸਿੰਘ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਜੇ.ਈ.ਜਗਦੀਪ ਸਿੰਘ ਨੇ ਕਿਹਾ ਕਿ ਪਰੀਨਾਜ਼ ਦੀ ਇਹ ਪ੍ਰਾਪਤੀ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਅਤੇ ਨੌਜਵਾਨ ਲੜਕੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਅਰਦਾਸ ਕੀਤੀ ਕਿ ਉਹ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਵਿਚ ਵੀ ਦੇਸ਼ ਦਾ ਨਾਮ ਚਮਕਾਏ। ਇਸ ਮੌਕੇ ਨਰਪਾਲ ਸਿੰਘ, ਮੰਦਰ ਸਿੰਘ, ਕਰਨੈਲ ਸਿੰਘ ਆਦਿ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਮੌਕੇ ਕੌਂਸਲਰ ਸ਼ਸ਼ੀ ਬਾਲਾ ਅਨੇਜਾ ਨੇ ਲੋੜਵੰਦ ਬੱਚਿਆਂ ਨੂੰ ਵੰਡੇ ਸਟੇਸ਼ਨਰੀ ਅਤੇ ਗਰਮ ਜੁਰਾਬਾਂ ਅਗਲੀ ਖ਼ਬਰ ਮੁਰਹਾ ਪੀ.ਟੀ ਸਕੀਮ ਤਹਿਤ ਕਾਫ਼ ਰੈਲੀ ਕਰਵਾਈ ਗਈ ਅਤੇ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਕੀਤਾ ਜਾਗਰੂਕ
Ad Position 24