15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਦਾਣਾ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਦੀ ਰਾਖੀ ਕਰ ਰਹੇ ਪਿੰਡ ਚੀਮਾ ਦੇ ਇਕ ਕਿਸਾਨ ਦੀ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸਵੇਰ ਸਮੇਂ ਲੱਗਿਆ।

Ad Position 21
No active advertisement
ਅਜੀਤ ਡੈਸਕ 16-11-2026
ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਦਾਣਾ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਦੀ ਰਾਖੀ ਕਰ ਰਹੇ ਪਿੰਡ ਚੀਮਾ ਦੇ ਇਕ ਕਿਸਾਨ ਦੀ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸਵੇਰ ਸਮੇਂ ਲੱਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਇੰਦਰ ਸਿੰਘ ਪੁੱਤਰ ਸੇਰ ਸਿੰਘ 70 ਸਾਲ ਦੇ ਪੁੱਤਰ ਬੀਰਾ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਾਣਾ ਮੰਡੀ ਵਿਚ ਪਈ ਝੋਨੇ ਦੀ ਫ਼ਸਲ ਦੀ ਰਾਖੀ ਲਈ ਪਿਛਲੇ 10 ਦਿਨਾਂ ਤੋਂ ਹਰ ਰਾਤ ਮੰਡੀ ਵਿਚ ਪੈ ਕੇ ਰਾਖੀ ਕਰ ਰਿਹਾ ਸੀ ਅਤੇ ਸੁਵਖਤੇ ਹੀ ਘਰ ਆ ਜਾਂਦਾ ਸੀ, ਪਰ ਬੀਤੇ ਦਿਨ ਜਦ ਉਹ ਤੜਕਸਾਰ ਘਰ ਨਾ ਪਹੁੰਚਿਆ ਤਾਂ ਉਸ ਨੇ ਜਦ ਮੰਡੀ ਵਿਚ ਜਾ ਕੇ ਦੇਖਿਆ ਉਸ ਦਾ ਪਿਤਾ ਬੇਸੁੱਧ ਪਿਆ ਸੀ ਅਤੇ ਉਸ ਨੇ ਪਹਿਲਾਂ ਉਸ ਨੂੰ ਬਰਨਾਲਾ ਅਤੇ ਬਾਅਦ ਵਿਚ ਬਠਿੰਡਾ ਵਿਖੇ ਬਚਾਉਣ ਦੀ ਆਸ ਲੈ ਕੇ ਹਸਪਤਾਲ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਤਾਂ ਮੰਡੀਆਂ ਵਿਚ ਨਾ ਗੁਜ਼ਾਰਨੀਆਂ ਪੈਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਨਰਾਇਣ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮ... ਅਗਲੀ ਖ਼ਬਰ ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਹੋਰ ਕਿਸਾਨਾਂ ਦੀ ਚੋਣ ਪਹਿਲਾ ਇਨਾਮ ਪਿੰਡ ਹਮੀਦੀ ਦੇ ਕਿਸਾ...
Ad Position 24