15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਨਰਾਇਣ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 24 ਤੋਂ 26 ਤੱਕ

ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਤਪ ਅਸਥਾਨ ਸੰਤ ਬਾਬਾ ਨਰਾਇਣ ਸਿੰਘ ਜੀ ਵਿਧਾਤਾ ਰੋਡ ਪੱਤੀ ਦੀਪ ਸਿੰਘ ਭਦੌੜ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਨਰਾਇਣ ਸਿੰਘ ਦੀ ਨਿੱਘੀ ਯਾਦ ਦੇ ਵਿਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਇਸ ਮਹਾਨ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 16-11-2026
ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਤਪ ਅਸਥਾਨ ਸੰਤ ਬਾਬਾ ਨਰਾਇਣ ਸਿੰਘ ਜੀ ਵਿਧਾਤਾ ਰੋਡ ਪੱਤੀ ਦੀਪ ਸਿੰਘ ਭਦੌੜ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਨਰਾਇਣ ਸਿੰਘ ਦੀ ਨਿੱਘੀ ਯਾਦ ਦੇ ਵਿਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਇਸ ਮਹਾਨ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਭਾਈ ਜਸਵਿੰਦਰ ਸਿੰਘ ਬਿੰਦੀ ਅਤੇ ਭਾਈ ਗੇਜਾ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਘਾਲਾ ਸਿੰਘ ਜੀ ਮੌਜੂਦ ਮੁਖੀ ਨਾਨਕਸਰ ਕਲੇਰਾਂ ਵਾਲਿਆਂ ਦੀ ਅਗਵਾਈ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ 16 ਨਵੰਬਰ ਨੂੰ ਆਰੰਭ ਹੋਣਗੀਆਂ ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਵਜੇ ਪਾਏ ਜਾਣਗੇ ਅਤੇ ਮਹਾਨ ਸੰਤ ਸਮਾਗਮ ਵੀ ਹੋਵੇਗਾ। ਜਿਸ ਦੌਰਾਨ ਸੰਤ-ਮਹਾਂਪੁਰਸ਼ ਆਪਣੇ ਪਵਿੱਤਰ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਨਾਮ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦੇਣਗੇ। ਉੱਥੇ 24 ਅਤੇ 25 ਨਵੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਦੀਵਾਨ ਵੀ ਸਜਾਏ ਜਾਣਗੇ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ, ਭਾਈ ਗੇਜਾ ਸਿੰਘ, ਭਾਈ ਸਤਨਾਮ ਸਿੰਘ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਗੁਰਮੇਜ ਸਿੰਘ, ਗੋਰਾ ਸਿੰਘ, ਗੁਰਸੇਵਕ ਸਿੰਘ, ਬਿੰਦਰ ਸਿੰਘ, ਜੱਗਾ ਸਿੰਘ, ਹਰਪਾਲ ਸਿੰਘ, ਹਰਭਿੰਦਰ ਸਿੰਘ ਅਤੇ ਸੱਬਾ ਸਿੰਘ ਆਦਿ ਹਾਜ਼ਰ ਸਨ। ਅਖੀਰ ਵਿਚ ਪ੍ਰਬੰਧਕਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ, ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਾਲਾਨਾ ਗੁਰਮਤਿ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਗੁਰਬਾਣੀ ਕੀਰਤਨ ਤੇ ਸੰਤ-ਮਹਾਂਪੁਰਸ਼ਾਂ ਦੇ ਪ੍ਰਵਚਨਾਂ ਦਾ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ 400 ਦਾਣਾ ਮੰਡੀਆਂ ਬੰਦ ਕਰ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਰੋਲਿਆ ਜਾ ਰਿਹਾ ਹੈ-ਐਡਵੋਕੇਟ ਰਾਹੀ ਅਗਲੀ ਖ਼ਬਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Ad Position 24