15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲੱਖਾਂ ਰੁਪਏ ਦੀ ਰਾਸ਼ੀ ਨਾਲ ਸ਼ਹਿਰ ਦੇ ਚੌਰਾਹਿਆਂ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਬਣੇ ਚਿੱਟਾ ਹਾਥੀ

ਤਪਾ ਮੰਡੀ, 15 ਨਵੰਬਰ (ਪ੍ਰਵੀਨ ਗਰਗ)-ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਅਤੇ ਮਹੱਤਵਪੂਰਨ ਥਾਵਾਂ ’ਤੇ ਲਗਾਏ ਗਏ ਸੀ. ਸੀ.

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੌਂਸਲਰ ਧਰਮਪਾਲ ਸ਼ਰਮਾ ਅਤੇ ਸ਼ਹਿਰ ਅੰਦਰ ਚੌਰਾਹਿਆਂ ’ਚ ਲੱਗੇ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਇੱਕ ਤਸਵੀਰ। ਤਸਵੀਰਾਂ : ਪ੍ਰਵੀਨ ਗਰਗ 16-11-2026
ਤਪਾ ਮੰਡੀ, 15 ਨਵੰਬਰ (ਪ੍ਰਵੀਨ ਗਰਗ)-ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਅਤੇ ਮਹੱਤਵਪੂਰਨ ਥਾਵਾਂ ’ਤੇ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ ਹੁਣ ਖ਼ੁਦ ਹੀ ਆਪਣੀ ਬਦਹਾਲੀ ਦੀ ਕਹਾਣੀ ਬਿਆਨ ਕਰ ਰਹੇ ਹਨ। ਸ਼ਹਿਰ ਅੰਦਰ ਅਪ੍ਰੈਲ ਮਹੀਨੇ ’ ਚ ਕਰੀਬ 50.92 ਲੱਖ ਰੁਪਏ ਦੀ ਰਾਸ਼ੀ ਖ਼ਰਚ ਕਰ ਕੇ ਲਗਭਗ 88 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਸਨ, ਤਾਂ ਜੋ ਸ਼ਹਿਰ ਵਿਚ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਅਪਰਾਧਿਕ ਅਨਸਰਾਂ ਵਿਚ ਕਾਨੂੰਨ ਦਾ ਡਰ ਪੈਦਾ ਕੀਤਾ ਜਾ ਸਕੇ। ਪ੍ਰੰਤੂ ਮੌਜੂਦਾ ਸਮੇਂ ਵਿਚ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਕੈਮਰਿਆਂ ਦੇ ਬੰਦ ਪਏ ਹੋਣ ਕਾਰਨ ਸਰਕਾਰ ਵਲੋਂ ਖ਼ਰਚੀ ਗਈ ਲੱਖਾਂ ਰੁਪਏ ਦੀ ਰਾਸ਼ੀ ਦੀ ਉਪਯੋਗਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਸ਼ਹਿਰ ਵਾਸੀਆਂ ਅਨੁਸਾਰ ਇਨ੍ਹਾਂ ਕੈਮਰਿਆਂ ਦੀ ਸਾਂਭ ਸੰਭਾਲ ਅਤੇ ਮੁਰੰਮਤ ਦਾ ਜ਼ਿੰਮਾ ਸੰਬੰਧਿਤ ਠੇਕੇਦਾਰ ਦੇ ਸਿਰ ਸੀ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਕੈਮਰੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਰੰਮਤ ਵੱਲ ਧਿਆਨ ਹੀ ਨਹੀਂ ਦਿੱਤਾ ਜਾਣਾ ਤਾਂ ਅਜਿਹੇ ਪ੍ਰਾਜੈਕਟਾਂ ’ਤੇ ਲੱਖਾਂ ਰੁਪਏ ਖ਼ਰਚਣ ਦਾ ਕੀ ਫ਼ਾਇਦਾ ਹੈ। ਠੇਕੇਦਾਰ ਦੀ ਕਥਿਤ ਲਾਪਰਵਾਹੀ ਕਾਰਨ ਸੁਰੱਖਿਆ ਦੇ ਮਕਸਦ ਨਾਲ ਲਗਾਏ ਗਏ ਇਹ ਕੈਮਰੇ ਚਿੱਟਾ ਹਾਥੀ ਬਣ ਕੇ ਰਹਿ ਗਏ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਧਰਮਪਾਲ ਸ਼ਰਮਾ ਨੇ ਦੱਸਿਆ ਕਿ ਕੈਮਰੇ ਬੰਦ ਹੋਣ ਸਬੰਧੀ ਸਬੰਧਿਤ ਠੇਕੇਦਾਰ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ, ਪ੍ਰੰਤੂ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਨਾ ਤਾਂ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਫ਼ੋਨ ਚੁੱਕ ਕੇ ਗੱਲ ਸੁਣੀ ਜਾ ਰਹੀ ਹੈ। ਜਦ ਕਿ ਇਨ੍ਹਾਂ ਕੈਮਰਿਆਂ ਦੇ ਲੱਗਣ ਨਾਲ ਪੂਰਾ ਸ਼ਹਿਰ ਕਵਰ ਹੋ ਗਿਆ ਸੀ, ਜਿਨ੍ਹਾਂ ਦਾ ਮਕਸਦ ਸ਼ਹਿਰ ਅੰਦਰ ਅਪਰਾਧਿਕ ਘਟਨਾਵਾਂ ਨੂੰ ਨੱਥ ਪਾਉਣਾ ਤੋਂ ਇਲਾਵਾ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨਾ ਸੀ। ਅਕਸਰ ਹੀ ਦੇਖਿਆ ਜਾਂਦਾ ਸੀ ਕਿ ਸ਼ਹਿਰ ਅੰਦਰ ਸ਼ਰਾਰਤੀ ਅਨਸਰਾਂ ਦਾ ਜਮਾਵੜਾ ਲੱਗਿਆ ਰਹਿੰਦਾ ਸੀ। ਪ੍ਰੰਤੂ ਇਨ੍ਹਾਂ ਕੈਮਰਿਆਂ ਦੇ ਲੱਗਣ ਨਾਲ ਅਜਿਹੇ ਅਨਸਰਾਂ ’ਤੇ ਪੁਲਿਸ ਵਲੋਂ ਪੈਣੀ ਨਜ਼ਰ ਰੱਖੀ ਹੋਈ ਸੀ। ਜਦ ਕਿ ਸੰਬੰਧਿਤ ਠੇਕੇਦਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਹੁਣ ਇਹ ਕੈਮਰੇ ਸਿਰਫ਼ ਸ਼ਹਿਰ ਦੇ ਚੌਰਾਹਿਆਂ ’ਚ ਟੰਗੇ ਹੋਏ ਹੀ ਦਿਸ ਰਹੇ ਹਨ। ਕੌਂਸਲਰ ਧਰਮਪਾਲ ਸ਼ਰਮਾ ਅਤੇ ਸਾਬਕਾ ਕੌਂਸਲਰ ਹਰਦੀਪ ਸਿੰਘ ਪੋਪਲ ਨਹੀਂ ਮੰਗ ਕਰਦਿਆਂ ਕਿਹਾ ਕਿ ਸਬੰਧਿਤ ਅਧਿਕਾਰੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਬੰਦ ਪਏ ਕੈਮਰਿਆਂ ਨੂੰ ਤੁਰੰਤ ਚਾਲੂ ਕਰਵਾਉਣ ਲਈ ਢੁਕਵੇਂ ਕਦਮ ਚੁੱਕਣ, ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਲਗਾਏ ਗਏ ਇਸ ਪ੍ਰਾਜੈਕਟ ਦਾ ਅਸਲ ਮਕਸਦ ਪੂਰਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਆਉਣ ਵਾਲੇ ਸਮੇਂ ’ਚ ਠੇਕੇਦਾਰ ਨੇ ਇਹਨਾਂ ਕੈਮਰਿਆਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਸ ਵਿਰੁੱਧ ਬਣਦੀ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁ: ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਪੰਜਾਬ ਵਿਚ 400 ਦਾਣਾ ਮੰਡੀਆਂ ਬੰਦ ਕਰ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਰੋਲਿਆ ਜਾ ਰਿਹਾ ਹੈ-ਐਡਵੋਕੇਟ ਰਾਹੀ
Ad Position 24