ਪੰਜਾਬ ਦੇ ਮਜ਼੍ਹਬੀ ਸਿੱਖ, ਵਾਲਮੀਕਿ ਅਤੇ ਪੰਜਾਬ ਦੇ ਵਿਮੁਕਤ ਕਬੀਲਿਆਂ ਨਾਲ ਦੀ ਜਥੇਬੰਦੀ ਵਲੋਂ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਦਿੱਤਾ ਮੰਗ-ਪੱਤਰ
ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਦੇ ਮਜ਼੍ਹਬੀ ਸਿੱਖ, ਵਾਲਮੀਕਿ ਅਤੇ ਪੰਜਾਬ ਦੇ ਵਿਮੁਕਤ ਕਬੀਲਿਆਂ ਨਾਲ ਦੀ ਜਥੇਬੰਦੀ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਦਮ ਸ੍ਰੀ ਪਰਗਟ ਸਿੰਘ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਲੱਕੀ ਪੱਖੋ (ਚੇਅਰਮੈਨ ਐੱਸ. ਸੀ.
ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਦੇ ਮਜ਼੍ਹਬੀ ਸਿੱਖ, ਵਾਲਮੀਕਿ ਅਤੇ ਪੰਜਾਬ ਦੇ ਵਿਮੁਕਤ ਕਬੀਲਿਆਂ ਨਾਲ ਦੀ ਜਥੇਬੰਦੀ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਦਮ ਸ੍ਰੀ ਪਰਗਟ ਸਿੰਘ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਲੱਕੀ ਪੱਖੋ (ਚੇਅਰਮੈਨ ਐੱਸ.ਸੀ. ਡਿਪਾਰਟਮੈਂਟ) ਨੂੰ ਮੰਗ-ਪੱਤਰ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਚਿੱਠੀਆਂ ਸੌਂਪੀਆਂ ਗਈਆਂ। ਇਸ ਮੌਕੇ ਪੰਜ ਆਬ ਵਿਮੁਕਤ ਕਬੀਲੇ ਐਸੋਸੀਏਸ਼ਨ ਦੇ ਸੂਬਾ ਕਨਵੀਨਰ ਬੂਟਾ ਰਾਮ ਧਨੌਲਾ ਨੇ ਕਿਹਾ ਕਿ ਪੰਜਾਬ ਦੇ ਵਿਮੁਕਤ ਕਬੀਲਿਆਂ ਨੂੰ ਅਜੇ ਤੱਕ ਸੰਵਿਧਾਨਕ ਐੱਸ.ਟੀ. ਦਰਜਾ ਨਹੀਂ ਦਿੱਤਾ ਗਿਆ, ਜਿਸ ਕਾਰਨ ਇਨ੍ਹਾਂ ਕਬੀਲਿਆਂ ਦੇ ਲੋਕ ਅਜੇ ਵੀ ਸਮਾਜਿਕ, ਆਰਥਿਕ ਅਤੇ ਵਿੱਦਿਅਕ ਤੌਰ ’ਤੇ ਅਤਿ ਪਛੜੇ ਹੋਏ ਹਨ। 2010 ਵਿਚ ਫਿਰ ਪੰਜਾਬ ਸਰਕਾਰ ਵੱਲੋਂ ਸਟੱਡੀ ਰਿਪੋਰਟ ਸਮੇਤ ਕੇਂਦਰ ਸਰਕਾਰ ਨੂੰ ਇਨ੍ਹਾਂ ਕਬੀਲਿਆਂ ਨੂੰ ਐੱਸ.ਟੀ. ਦਰਜਾ ਦੇਣ ਲਈ ਕਿਹਾ ਗਿਆ। ਪਰ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਚਿੱਠੀ 2017 ਵਿਚ ਲਿਖੀ ਜਿਹੜੀ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਹੀਂ ਦਿੱਤੀ ਅਤੇ ਨਾ ਹੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਆਪਣੇ ਹਰੇ ਪੈੱਨ ਦਾ ਕੈਪ ਉਤਾਰ ਕੇ ਇਨ੍ਹਾਂ ਕਬੀਲਿਆਂ ਦੇ ਹੱਕ ਲਈ ਕੋਈ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਈਚਾਰੇ ਨੂੰ ਸਿਰਫ਼ ਨੌਕਰੀਆਂ ਵਿਚ ਰਾਖਵਾਂਕਰਨ ਮਿਲਦਾ ਹੈ, ਪਰ ਰਾਜਨੀਤਿਕ ਅਤੇ ਵਿੱਦਿਅਕ ਰਾਖਵਾਂਕਰਨ ਨਹੀਂ ਮਿਲਦਾ। ਆਗੂਆਂ ਕਿਹਾ ਕਿ ਆਜ਼ਾਦੀ ਦੇ 8 ਦਹਾਕੇ ਬੀਤਣ ਦੇ ਬਾਵਜੂਦ ਵੀ ਪੰਜਾਬ ਦੇ ਵਿਮੁਕਤ ਕਬੀਲਿਆਂ, ਮਜ਼੍ਹਬੀ ਸਿੱਖ ਅਤੇ ਵਾਲਮੀਕਿ ਭਾਈਚਾਰੇ ਨਾਲ ਇਨਸਾਫ਼ ਨਹੀਂ ਕੀਤਾ ਗਿਆ। ਇਸ ਕਰ ਕੇ ਸਾਡੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਉੱਗੋਕੇ (ਸਹਾਇਕ ਖ਼ਜ਼ਾਨਚੀ), ਹੰਸ ਰਾਜ ਚੀਮਾ, ਮੋਹਨ ਸਿੰਘ ਭਲਦਲਵੱਡ, ਪੱਪੂ ਰਾਮ ਧਨੌਲਾ, ਚੰਦ ਸਿੰਘ (ਸਾਬਕਾ ਸਰਪੰਚ), ਜਤਿੰਦਰ ਰਾਮ ਮਾਨਾ ਪਿੰਡੀ ਆਦਿ ਹਾਜ਼ਰ ਸਨ।