15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਾਲ ਦਿਵਸ ਬੇਬੀ ਸ਼ੋਅ ਕਰਵਾਇਆ

ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਾਲ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਅਤੇ ਯਾਦਗਾਰੀ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀਆਂ ਪਿਆਰੀਆਂ ਮੁਸਕਾਨਾਂ, ਮਾਸੂਮ ਅਦਾਵਾਂ ਨਾਲ ਹਾਜ਼ਰ ਦਰਸ਼ਕਾਂ ਦਾ ਮਨ ਜਿੱਤਿਆ । ਇਸ ਸਮਾਗਮ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਆਪਣੀ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 16-11-2026
ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਾਲ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਅਤੇ ਯਾਦਗਾਰੀ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀਆਂ ਪਿਆਰੀਆਂ ਮੁਸਕਾਨਾਂ, ਮਾਸੂਮ ਅਦਾਵਾਂ ਨਾਲ ਹਾਜ਼ਰ ਦਰਸ਼ਕਾਂ ਦਾ ਮਨ ਜਿੱਤਿਆ । ਇਸ ਸਮਾਗਮ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਆਪਣੀ ਹਾਜ਼ਰੀ ਭਰੀ। ਬੇਬੀ ਸ਼ੋਅ ਦੌਰਾਨ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਨੰਨ੍ਹੇ ਬੱਚਿਆਂ ਨੇ ਰੈਂਪ ਵਾਕ, ਮਨਮੋਹਕ ਪੇਸ਼ਕਾਰੀਆਂ ਅਤੇ ਹੋਰ ਦਿਲਚਸਪ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਵਲੋਂ ਬੱਚਿਆਂ ਦੀ ਉਮਰ, ਭਾਗੀਦਾਰੀ, ਆਤਮ-ਵਿਸ਼ਵਾਸ ਅਤੇ ਪੇਸ਼ਕਾਰੀ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਅਤੇ ਪਿ੍ਰੰਸੀਪਲ ਜਸਮੇਲ ਸਿੰਘ ਕਲਸੀ ਨੇ ਕਿਹਾ ਕਿ ਬੱਚੇ ਕਿਸੇ ਵੀ ਸਮਾਜ ਅਤੇ ਦੇਸ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਬਚਪਨ ਜ਼ਿੰਦਗੀ ਦਾ ਸਭ ਤੋਂ ਖ਼ੂਬਸੂਰਤ ਮਹੱਤਵ ਪੂਰਨ ਪੜਾਅ ਹੈ। ਇਸ ਸਮੇਂ ਬੱਚਿਆਂ ਨੂੰ ਪਿਆਰ, ਸਹੀ ਮਾਰਗ ਦਰਸ਼ਨ ਅਤੇ ਉਤਸ਼ਾਹ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਹਰ ਪੱਖ ਦਾ ਵਿਕਾਸ ਕਰਨਾ ਵੀ ਹੈ। ਅਜਿਹੇ ਸਮਾਗਮ ਹੀ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਨਵੇਂ ਤਜਰਬੇ ਹਾਸਲ ਕਰਨ ਅਤੇ ਛੋਟੀ ਉਮਰ ਤੋਂ ਹੀ ਮੰਚ ਦਾ ਸਾਹਮਣਾ ਕਰਨ ਦਾ ਮੌਕਾ ਦਿੰਦੇ ਹਨ। ਅਖੀਰ ਵਿਚ ਪ੍ਰਿੰਸੀਪਲ ਵਲੋਂ ਸਮਾਗਮ ਸਫਲ ਰੂਪ ਦੇਣ ਵਿਚ ਸਮੁੱਚੀ ਦੇਖ ਰੇਖ ਕਰਨ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 9.43 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਅਗਲੀ ਖ਼ਬਰ ਪਿੰਡ ਮੌੜ ਨਾਭਾ ਵਿਖੇ ਅੱਖਾਂ ਦੇ ਕੈਂਪ ਦਾ ਸੁਰਜੀਤ ਸਿੰਘ ਸੀਤਾ ਸਾਬਕਾ ਸਰਪੰਚ ਨੇ ਕੀਤਾ ਉਦਘਾਟਨ
Ad Position 24