ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਅਤੇ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਸੀ. ਪੀ.
ਤ
ਤਰਕਸ਼ੀਲ ਭਵਨ ਬਰਨਾਲਾ ਵਿਖੇ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਬੁਲਾਰੇ। ਅਜੀਤ ਤਸਵੀਰ
17-11-2026
ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਸੀ.ਪੀ.ਆਈ (ਐੱਮ.ਐੱਲ) ਰੈੱਡ ਸਟਾਰ ਵਲੋਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਅਤੇ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਲੋਕ ਸੰਗੀਤ ਮੰਡਲੀ ਭਦੌੜ ਅਤੇ ਕ੍ਰਾਂਤੀਕਾਰੀ ਗਇਕ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ ਗਈ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ: ਐਸਕਿਊਆਰ ਇਲਿਆਸ ਜਨਰਲ ਸਕੱਤਰ ਵੈਲਫ਼ੇਅਰ ਸਮਾਜ ਪਾਰਟੀ ਆਫ ਇੰਡੀਆ (ਪਿਤਾ ਉਮਰ ਖ਼ਾਲਿਦ ਵਿਦਿਆਰਥੀ ਆਗੂ ਜੇ.ਐਨ.ਯੂ), ਪ੍ਰੋ: ਜਗਮੋਹਨ ਸਿੰਘ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਪੰਜਾਬ, ਕਾਮਰੇਡ ਤੁਹਿਨ ਦੇਵ ਪੀਬੀ ਮੈਂਬਰ ਸੀ.ਪੀ.ਆਈ (ਐੱਮ.ਐੱਲ) ਰੈੱਡ ਸਟਾਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਿਰਸਾ ਮੁੰਡਾ ਨੇ 25 ਸਾਲ ਦੀ ਬਹੁਤ ਛੋਟੀ ਉਮਰ ਵਿਚ ਹੀ ਮੁੰਡਾ ਅਤੇ ਸੰਥਾਲ ਕਬੀਲਿਆਂ ਦੇ ਲੋਕਾਂ ਨੂੰ ਜਥੇਬੰਦ ਕਰ ਕੇ ਅੰਗਰੇਜ਼ਾਂ ਦੇ ਖ਼ਿਲਾਫ਼ ਹਥਿਆਰ ਬੰਦ ਸੰਘਰਸ਼ ਦਾ ਉਸ ਸਮੇਂ ਬਿਗਲ ਵਜਾ ਦਿੱਤਾ ਸੀ, ਜਦੋਂ ਬਰਤਾਨਵੀ ਬਸਤੀਵਾਦੀਆਂ ਵਲੋਂ ਆਦਿਵਾਸੀਆਂ ਦਾ ਉਜਾੜਕੇ ਉਨ੍ਹਾਂ ਦੇ ਜਲ, ਜੰਗਲ, ਜ਼ਮੀਨ ਵੱਡੇ ਉਦਯੋਗਪਤੀਆਂ ਨੂੰ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ। ਕਰਤਾਰ ਸਿੰਘ ਸਰਾਭਾ ਜੋ ਗ਼ਦਰ ਲਹਿਰ ਦੇ ਮੋਢੀਆਂ ਵਿਚੋਂ ਇਕ ਸੀ, ਜਿਸ ਨੂੰ ਅੰਗਰੇਜ਼ ਹਕੂਮਤ ਨੇ ਮਹਿਜ਼ 19 ਸਾਲ ਦੀ ਉਮਰ ਵਿਚ ਫਾਂਸੀ ’ਤੇ ਲਟਕਾ ਦਿੱਤਾ ਸੀ। ਆਗੂਆਂ ਨੇ ਕਿਹਾ ਕਿ ਅੱਜ ਪੂਰਾ ਦੇਸ਼ ਆਰ.ਐੱਸ.ਐੱਸ ਭਗਵੇਂ ਫਾਸ਼ੀਵਾਦ ਦੀ ਜਕੜ ਹੇਠ ਹੈ। ਜਿਸ ਨੇ ਹਰ ਖੇਤਰ ਵਿਚ ਆਪਣਾ ਕੰਟਰੋਲ ਸਥਾਪਤ ਕਰ ਲਿਆ ਹੈ। ਮੋਦੀ ਸਰਕਾਰ ਵਲੋਂ ਸਾਰੇ ਜਮਹੂਰੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਸੰਵਿਧਾਨਕ ਕਨੂੰਨਾਂ ਨੂੰ ਖ਼ਤਮ ਕਰ ਕੇ ਕਾਰਪੋਰੇਟ ਪੱਖੀ ਨੀਤੀਆਂ ਪਾਸ ਕੀਤੀਆਂ ਜਾ ਰਹੀਆਂ ਹਨ ਅਤੇ ਮਿਹਨਤਕਸ਼ ਜਨਤਾ ਦਾ ਖੂਨ ਨਿਚੋੜਿਆ ਜਾ ਰਿਹਾ ਹੈ। ਵਾਤਾਵਰਣ ਵਿਚ ਲਗਾਤਾਰ ਫ਼ਿਰਕੂ ਜ਼ਹਿਰ ਘੋਲੀ ਜਾ ਰਹੀ ਹੈ ਅਤੇ ਦੇਸ਼ ਨੂੰ ‘ਹਿੰਦੂ ਰਾਸ਼ਟਰ’ ਵਜੋਂ ਸਥਾਪਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਫਾਸ਼ੀਵਾਦੀ ਸੰਘ ਪਰਿਵਾਰ ਅਤੇ ਕਾਰਪੋਰੇਟ ਗੱਠਜੋੜ ਜੋ ਘੱਟ ਗਿਣਤੀਆਂ ਖ਼ਾਸ ਕਰ ਕੇ ਮੁਸਲਮਾਨਾਂ, ਈਸਾਈਆਂ, ਦਲਿਤਾਂ, ਔਰਤਾਂ, ਆਦਿਵਾਸੀਆਂ ਅਤੇ ਸਮਾਜ ਦੇ ਦੱਬੇ ਕੁੱਚਲੇ ਲੋਕਾਂ ਦਾ ਵੱਡਾ ਦੁਸ਼ਮਣ ਹੈ, ਜਿਸ ਦੀ ਵਿਚਾਰਧਾਰਕ ਬੁਨਿਆਦ ਮਨੂੰਸਮ੍ਰਿਤੀ ਉੱਪਰ ਟਿਕੀ ਹੋਈ ਹੈ, ਜੋ ਅਣਮਨੁੱਖੀ ਵਿਚਾਰਧਾਰਾ ਹੈ। ਆਗੂਆਂ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਫਾਸ਼ੀਵਾਦ ਦਾ ਮੁਕਾਬਲਾ ਕੋਈ ਇਕ ਵਰਗ ਜਾਂ ਪਾਰਟੀ ਨਹੀਂ ਕਰ ਸਕਦੀ, ਬਲਕਿ ਸਾਰੀਆਂ ਇਨਕਲਾਬੀ ਜਮਹੂਰੀ ਅਤੇ ਖੱਬੇ ਪੱਖੀ ਤਾਕਤਾਂ, ਘੱਟ ਗਿਣਤੀਆਂ ਅਤੇ ਫਾਸ਼ੀਵਾਦ ਤੋਂ ਪੀੜਤ ਸਿਆਸੀ ਪਾਰਟੀਆਂ ਦਾ ਇਕ ਸਾਂਝਾ ਮੋਰਚਾ ਬਣਾਉਣ ਦੀ ਲੋੜ ਹੈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਵਲੋਂ ਕੁੱਝ ਮਤੇ ਪੜ੍ਹੇ ਗਏ ਅਤੇ ਪਾਸ ਕੀਤੇ ਗਏ, ਜਿਵੇਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਵਿਚ ਫਾਸ਼ੀਵਾਦੀ ਭਾਜਪਾ ਨੂੰ ਹਰਾਇਆ ਜਾਵੇ, ਉਮਰ ਖ਼ਾਲਿਦ ਸਮੇਤ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਕੀਤੀ ਜਾਵੇ, ਇਜ਼ਰਾਈਲ ਵਲੋਂ ਗਾਜ਼ਾ ਪੱਟੀ ਅਤੇ ਇਰਾਨ ਉੱਪਰ ਫ਼ੌਜੀ ਹਮਲੇ ਤੁਰੰਤ ਬੰਦ ਕੀਤੇ ਜਾਣ, ਭਾਜਪਾ-ਆਰ.ਐੱਸ.ਐੱਸ ਦੀ ਅਗਵਾਈ ਹੇਠ ‘ਹਿੰਦੂ ਰਾਸ਼ਟਰ’ ਦਾ ਪ੍ਰਾਜੈਕਟ ਬੰਦ ਕੀਤਾ ਜਾਵੇ, ਐੱਸ.ਆਈ.ਆਰ ਬੰਦ ਕੀਤੀ ਜਾਵੇ ਅਤੇ ਗਿਆਨੇਸ਼ ਕੁਮਾਰ ਨੂੰ ਚਲਦਾ ਕੀਤਾ ਜਾਵੇ, ਵਿਦਿਆਰਥੀਆਂ-ਨੌਜਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਕਰਨਾ ਬੰਦ ਕੀਤਾ ਜਾਵੇ, ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਜਮਹੂਰੀ ਢੰਗ ਨਾਲ ਹੱਲ ਕੀਤਾ ਜਾਵੇ, ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੀਆਂ 400 ਮੰਡੀਆਂ ਬੰਦ ਕਰਨ ਦੀ ਪ੍ਰਕਿਰਿਆ ਉੱਪਰ ਤੁਰੰਤ ਰੋਕ ਲਗਾਈ ਜਾਵੇ। ਇਸ ਮੌਕੇ ਨਰਭਿੰਦਰ ਜਮਹੂਰੀ ਅਧਿਕਾਰ ਸਭਾ ਪੰਜਾਬ, ਇਕਬਾਲਦੀਨ ਬਰਨਾਲਾ ਮੁਸਲਿਮ ਸੁਰੱਖਿਆ ਮੰਚ, ਡਾ: ਗੁਰਤੇਜ ਖੀਵਾ ਆਦਿ ਹਾਜ਼ਰ ਸਨ।