16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਉੱਤੇ ਪੁੱਜੇ ਵਿਜੈਇੰਦਰ ਸਿੰਗਲਾ ਨੂੰ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨਿਤ

ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ)–ਕੁੱਲ ਹਿੰਦ ਕਾਂਗਰਸ ਦੇ ਸਹਿ ਖਜਾਨਚੀ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਦੀ ਸੰਪੂਰਨਤਾ ਮੌਕੇ ਸੰਗਤਾਂ ਵਿਚ ਹਾਜਰੀ ਲਗਵਾਈ। ਸਿੰਗਲਾ ਨੇ ਸੰਗਤ ਨਾਲ ਮਿਲ ਕੇ ਗੁਰਬਾਣੀ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ)–ਕੁੱਲ ਹਿੰਦ ਕਾਂਗਰਸ ਦੇ ਸਹਿ ਖਜਾਨਚੀ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਦੀ ਸੰਪੂਰਨਤਾ ਮੌਕੇ ਸੰਗਤਾਂ ਵਿਚ ਹਾਜਰੀ ਲਗਵਾਈ। ਸਿੰਗਲਾ ਨੇ ਸੰਗਤ ਨਾਲ ਮਿਲ ਕੇ ਗੁਰਬਾਣੀ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸੰਤ ਅਤਰ ਸਿੰਘ ਜੀ ਦੀ ਸਿੱਖਿਆਵਾਂ ਸਾਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੁਖਦੇਵ ਸਿੰਘ ਰਤਨ, ਸਤਨਾਮ ਸਿੰਘ ਦਮਦਮੀ, ਕੈਪਟਨ ਅਮਰਜੀਤ ਸਿੰਘ, ਮਾਸਟਰ ਰਜਿੰਦਰ ਸਿੰਘ, ਰਣਜੀਤ ਸਿੰਘ ਚੰਗਾਲ, ਸੂਬੇਦਾਰ ਰੁਪਿੰਦਰ ਸਿੰਘ, ਜਸਵਿੰਦਰ ਸਿੰਘ ਖਿੱਲਰੀਆਂ ਵਲੋਂ ਸਿੰਗਲਾ ਨੂੰ ਸਨਮਾਨਤ ਵੀ ਕੀਤਾ ਗਿਆ। ਹਾਜਰ ਹੋਰ ਸਖਸ਼ੀਅਤਾਂ ਵਿਚ ਮੁਖਤਿਆਰ ਸਿੰਘ ਜੱਸਲ, ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ, ਸੁਰਿੰਦਰ ਸਿੰਘ ਭਿੰਡਰ ਕੌਂਸਲਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਵਿਚ ਅਹਿਮ ਵਿਚਾਰਾਂ -ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ... ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਅਤੇ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਨੂੰ...
Ad Position 24