16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਹਿਲ ਕਲਾਂ ਵਿਖੇ ਭਲਕੇ ਵਪਾਰੀਆਂ ਨਾਲ ਰੂਬਰੂ ਹੋਣਗੇ ਐੱਨ.ਕੇ. ਸ਼ਰਮਾ

ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣਨ ਲਈ ਹਲਕਾ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਕੜੀ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਆਗੂਆਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਮੌਜੂਦਾ ਸਿਆਸੀ ਹਲਾਤਾਂ ਅਤੇ ਪਾਰਟੀ ਦੀ ਆਗਾਮੀ ਰਣਨੀਤੀ ’ਤੇ ਚਰਚਾ ਕੀਤੀ ਗਈ।

Ad Position 21
No active advertisement
ਮਹਿਲ ਕਲਾਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣਨ ਲਈ ਹਲਕਾ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਕੜੀ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਆਗੂਆਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਮੌਜੂਦਾ ਸਿਆਸੀ ਹਲਾਤਾਂ ਅਤੇ ਪਾਰਟੀ ਦੀ ਆਗਾਮੀ ਰਣਨੀਤੀ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 18 ਨਵੰਬਰ ਬੁੱਧਵਾਰ ਨੂੰ ਮਹਿਲ ਕਲਾਂ ਦੇ ’ਰੋਇਲ ਪਾਰਟੀ ਹਾਲ’ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ (ਬਠਿੰਡਾ) ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਮੌਕੇ ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਕਲ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਕਲ ਪ੍ਰਧਾਨ ਬਚਿੱਤਰ ਸਿੰਘ ਰਾਏਸਰ, ਸੁਖਵਿੰਦਰ ਸਿੰਘ ਨਿਹਾਲੂਵਾਲ, ਪ੍ਰਧਾਨ ਕੁਲਵੰਤ ਸਿੰਘ ਜਗਦੇ, ਕੁਲਵਿੰਦਰ ਸਿੰਘ ਮਾਂਗੇਵਾਲ, ਹਰਜਿੰਦਰ ਸਿੰਘ ਮਾਂਗੇਵਾਲ, ਜਗਦੇਵ ਸਿੰਘ ਬਧੇਸਾ, ਸੂਬਾ ਯੂਥ ਆਗੂ ਜਸਪ੍ਰੀਤ ਸਿੰਘ ਜੱਸੀ ਖੇੜੀ, ਵਪਾਰ ਮੰਡਲ ਦੇ ਸੰਦੀਪ ਕੁਮਾਰ ਰਿੰਕੂ, ਕਲੱਟਰ ਸਿੰਘ ਪੰਡੋਰੀ, ਅਮਨਦੀਪ ਸਿੰਘ ਠੀਕਰੀਵਾਲਾ, ਯੋਧ ਸਿੰਘ ਰੰਧਾਵਾ, ਜਸਵਿੰਦਰ ਸਿੰਘ ਦੀਦਾਰਗੜ੍ਹ, ਕੁਲਦੀਪ ਸਿੰਘ ਮਾਣਕ, ਸਟੇਟ ਡੈਲੀਗੇਟ ਅਜੀਤਪਾਲ ਸਿੰਘ, ਯੂਥ ਵਿੰਗ ਦੇ ਹਲਕਾ ਪ੍ਰਧਾਨ ਕੁਲਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੀ ਮਾਸਟਰ ਅਥਲੈਟਿਕ ਮੀਟ ’ਚ ਤਪਾ ਦੇ 82 ਸਾਲਾ ਅਥਲੀਟ ਸੁਰਿੰਦਰ ਕੁਮਾਰ ਨੇ ਮਾਰੀ ਬਾਜ਼ੀ ਤਿੰਨ ਤਗਮੇ ਜਿੱਤ ਕੇ ਇਲਾਕੇ... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਵਿਚ ਅਹਿਮ ਵਿਚਾਰਾਂ -ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ...
Ad Position 24