16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅੱਜ ਦੇ ਸੰਗਰੂਰ ਧਰਨੇ ਵਿਚ ਬਰਨਾਲਾ ਤੋਂ ਪੁੱਜੇਗਾ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਵਿਸ਼ਾਲ ਜਥਾ-ਇੰਜੀ. ਕੇਵਲ ਸਿੰਘ ਪੰਡੋਰੀ

ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਦਿਨ-ਰਾਤ ਦੇ ਧਰਨੇ ਵਿਚ ਅੱਜ 17 ਨਵੰਬਰ ਨੂੰ ਬਰਨਾਲਾ ਜ਼ਿਲ੍ਹੇ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਵਿਸ਼ਾਲ ਜਥਾ ਸ਼ਮੂਲੀਅਤ ਕਰੇਗਾ। ਇਹ ਪ੍ਰਗਟਾਵਾ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ (ਏਟਕ) ਦੇ ਸਰਕਲ ਮਹਿਲ ਕਲਾਂ ਤੇ ਠੁੱਲੀਵਾਲ ਦੇ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਇੰਜੀ. ਕੇਵਲ ਸਿੰਘ ਪੰਡੋਰੀ 17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਦਿਨ-ਰਾਤ ਦੇ ਧਰਨੇ ਵਿਚ ਅੱਜ 17 ਨਵੰਬਰ ਨੂੰ ਬਰਨਾਲਾ ਜ਼ਿਲ੍ਹੇ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਵਿਸ਼ਾਲ ਜਥਾ ਸ਼ਮੂਲੀਅਤ ਕਰੇਗਾ। ਇਹ ਪ੍ਰਗਟਾਵਾ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ (ਏਟਕ) ਦੇ ਸਰਕਲ ਮਹਿਲ ਕਲਾਂ ਤੇ ਠੁੱਲੀਵਾਲ ਦੇ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਪੰਡੋਰੀ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿਚ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਜਲੂਰ, ਮਲਕੀਤ ਸਿੰਘ ਸਹੌਰ ਸਮੇਤ ਸਰਕਲ ਬਰਨਾਲਾ, ਮਲੇਰਕੋਟਲਾ ਅਤੇ ਗੁਰਦਾਸਪੁਰ ਦੇ ਸਾਥੀਆਂ ਦੀ ਸ਼ਮੂਲੀਅਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਪੈਨਸ਼ਨਰਜ਼ ਆਗੂ ਮਾਸਟਰ ਦਰਸ਼ਨ ਸਿੰਘ ਪੰਡੋਰੀ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਿਵਾਰ ਨਾਲ ਹਰ ਸਮੇਂ ਖੜ੍ਹਨ ਦਾ ਅਹਿਦ ਲਿਆ ਗਿਆ। ਇੰਜੀਨੀਅਰ ਕੇਵਲ ਸਿੰਘ ਪੰਡੋਰੀ ਨੇ ਦੱਸਿਆ ਕਿ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਸੰਗਰੂਰ ਲਿਜਾਣ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਤਹਿਤ ਪਹਿਲੀ ਬੱਸ ਸਵੇਰੇ 8:30 ਵਜੇ ਮਹਿਲ ਕਲਾਂ ਤੋਂ ਰਵਾਨਾ ਹੋ ਕੇ ਮਹਿਲ ਖੁਰਦ, ਪੰਡੋਰੀ, ਛਾਪਾ, ਕੁਰੜ, ਮਨਾਲ, ਬੜੀ, ਸ਼ੇਰਪੁਰ ਅਤੇ ਧੂਰੀ ਰਾਹੀਂ ਸੰਗਰੂਰ ਪੁੱਜੇਗੀ, ਜਦਕਿ ਦੂਜੀ ਬੱਸ ਮਹਿਲ ਕਲਾਂ ਤੋਂ 66 ਕੇ.ਵੀ. ਗਰਿੱਡ ਬਰਨਾਲਾ ਪੁੱਜੇਗੀ ਅਤੇ ਉਸ ਤੋਂ ਬਾਅਦ ਪੈਨਸ਼ਨਰਜ਼ ਭਵਨ ਬਰਨਾਲਾ ਤੋਂ ਸੰਗਰੂਰ ਲਈ ਰਵਾਨਾ ਹੋਵੇਗੀ। ਉਨ੍ਹਾਂ ਸਮੂਹ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅਨੁਸਾਰ ਬੱਸਾਂ ਵਿਚ ਸਵਾਰ ਹੋ ਕੇ, ਯੂਨੀਅਨ ਦੀ ਵਰਦੀ ਪਹਿਨ ਕੇ ਅਤੇ ਹੱਥਾਂ ਵਿਚ ਝੰਡੇ ਲੈ ਕੇ ਵੱਧ ਤੋਂ ਵੱਧ ਗਿਣਤੀ ਵਿਚ ਧਰਨੇ ਵਿਚ ਪਹੁੰਚਣ, ਕਿਉਂਕਿ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਹਰ ਪੈਨਸ਼ਨਰ ਅਤੇ ਮੁਲਾਜ਼ਮ ਦੀ ਹਾਜ਼ਰੀ ਬੇਹੱਦ ਅਹਿਮ ਹੈ।
Ad Position 22
No active advertisement
ਪਿਛਲੀ ਖ਼ਬਰ ਜਨਗਨਣਾ 2027 ਤਹਿਤ ਜ਼ਿਲ੍ਹੇ ਦੀਆਂ ਉੱਘੀਆਂ ਹਸਤੀਆਂ ਨੇ ਕੀਤੀ ਸਵੈ ਗਣਨਾ 30 ਨਵੰਬਰ ਤੱਕ ਹੋਵੇਗੀ ਸਵੈ ਗਣਨਾ, ਪੋਸਟਰ ਕੀਤ... ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਨੇ ਮੌੜਾਂ ਵਿਖੇ ਗਤਕਾ ਮੁਕਾਬਲੇ ਕਰਵਾਏ
Ad Position 24