16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਸ਼ਹਿਣਾ ਵਿਖੇ ਮਨਾਇਆ ਗਿਆ। ਇਸ ਮੌਕੇ ਅੰਗਰੇਜ਼ ਸਿੰਘ ਪੁੱਤਰ ਬਿੱਕਰ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬਲਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਦੇ ਘਰ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 17-11-2026
ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਸ਼ਹਿਣਾ ਵਿਖੇ ਮਨਾਇਆ ਗਿਆ। ਇਸ ਮੌਕੇ ਅੰਗਰੇਜ਼ ਸਿੰਘ ਪੁੱਤਰ ਬਿੱਕਰ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬਲਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਦੇ ਘਰ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਸਮੇਂ ਗ੍ਰੰਥੀ ਸਤਪਾਲ ਸਿੰਘ, ਗੁਰਧਿਆਨ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਭਗਤ ਬਾਬਾ ਨਾਮਦੇਵ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ। ਇਸ ਸਮੇਂ ਕਮੇਟੀ ਪ੍ਰਧਾਨ ਅਵਤਾਰ ਸਿੰਘ ਬੀਮੇ ਵਾਲਾ, ਸਕੱਤਰ ਜਸਵੀਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਦਰਸ਼ਨ ਸਿੰਘ, ਲਖਬੀਰ ਸਿੰਘ, ਕਮਲਜੀਤ ਸਿੰਘ, ਤੇਜਿੰਦਰ ਸਿੰਘ, ਲਖਬੀਰ ਸਿੰਘ ਐਸ.ਡੀ.ਓ, ਗੁਰਮੀਤ ਸਿੰਘ ਨੀਲਾ, ਚਮਕੌਰ ਸਿੰਘ, ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ ਤੋਤਾ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਫੁਲਵਾੜੀ ਦੇ ਕਿਸੇ ਘਰ ਵਿਚ ਮਨਾਇਆ ਜਾਂਦਾ ਹੈ ਅਤੇ ਗੁਰੂ ਕੇ ਲੰਗਰ ਤਿੰਨੋਂ ਦਿਨਾਂ ਤਿੰਨ ਦਿਨ ਅਤੁੱਟ ਵਰਤਦੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਧਾਲੀਵਾਲ ਕਾਂਗਰਸੀ ਆਗੂ, ਹਰਪਾਲ ਸਿੰਘ ਪ੍ਰਧਾਨ, ਮਿੰਟੂ ਜੱਸਲ, ਚਰਨਜੀਤ ਸਿੰਘ ਪੰਧੇਰ, ਕ੍ਰਿਸ਼ਨ ਗੋਪਾਲ ਵਿੱਕੀ, ਹਰਦੇਵ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਅਮਰੀਕ ਸਿੰਘ ਬੀਕਾ ਪ੍ਰਧਾਨ, ਸਰਪੰਚ ਨਾਜ਼ਮ ਸਿੰਘ, ਰੂਪ ਸਿੰਘ ਪੰਚ, ਕੁਲਦੀਪ ਸਿੰਘ ਸੈਕਟਰੀ,ਰਜਿੰਦਰ ਸਿੰਘ ਪੰਚ, ਲਖਬੀਰ ਸਿੰਘ ਦੋਦੇ ਵਾਲਾ, ਨਵੀ ਸਿੰਘ ਪੰਚ, ਭੁਪਿੰਦਰ ਸਿੰਘ, ਰਜਿੰਦਰ ਸਿੰਘ, ਪਰਮਿੰਦਰ ਸਿੰਘ, ਜਗਤਾਰ ਸਿੰਘ ਆਦਿ ਨੇ ਹਾਜ਼ਰੀ ਲਵਾਈ ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਸੋਢੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਜਨਗਨਣਾ 2027 ਤਹਿਤ ਜ਼ਿਲ੍ਹੇ ਦੀਆਂ ਉੱਘੀਆਂ ਹਸਤੀਆਂ ਨੇ ਕੀਤੀ ਸਵੈ ਗਣਨਾ 30 ਨਵੰਬਰ ਤੱਕ ਹੋਵੇਗੀ ਸਵੈ ਗਣਨਾ, ਪੋਸਟਰ ਕੀਤ...
Ad Position 24