16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਹਿਲ ਕਲਾਂ ਸੋਢੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਗ਼ਦਰ ਪਾਰਟੀ ਦੇ ਮਹਾਨ ਨਾਇਕ ਅਤੇ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰ ਵਿਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅੱਜ ਮਹਿਲ ਕਲਾਂ ਸੋਢੇ ਵਿਖੇ ‘ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਪਾਰਕ ਕਮੇਟੀ’ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲਮਲਾਵਾਂ ਭੇਟ ਕਰ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।

Ad Position 21
No active advertisement
ਅਜੀਤ ਡੈਸਕ 17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਗ਼ਦਰ ਪਾਰਟੀ ਦੇ ਮਹਾਨ ਨਾਇਕ ਅਤੇ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰ ਵਿਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅੱਜ ਮਹਿਲ ਕਲਾਂ ਸੋਢੇ ਵਿਖੇ ‘ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਪਾਰਕ ਕਮੇਟੀ’ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲਮਲਾਵਾਂ ਭੇਟ ਕਰ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਆਗੂ ਦਰਸ਼ਨ ਸਿੰਘ ਫ਼ੌਜੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਮਹਿਜ਼ 19 ਸਾਲ ਦੀ ਉਮਰ ਵਿਚ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਦੀ ਗ਼ੁਲਾਮੀ ਤੋਂ ਮੁਕਤ ਕਰਵਾਉਣ ਲਈ ਹੱਸਦਿਆਂ-ਹੱਸਦਿਆਂ ਫਾਂਸੀ ਦਾ ਰੱਸਾ ਚੁੰਮਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਦੀਆਂ ਸਰਕਾਰਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਵਿਸਾਰ ਚੁੱਕੀਆਂ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਤਿਆਗ ਕੇ ਸ਼ਹੀਦ ਸਰਾਭਾ ਦੀ ਵਿਚਾਰਧਾਰਾ ਨਾਲ ਜੁੜਨ ਅਤੇ ਇੱਕ ਨਰੋਏ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ। ਇਸ ਮੌਕੇ ਨੰਬਰਦਾਰ ਅਵਤਾਰ ਸਿੰਘ, ਅਵਤਾਰ ਸਿੰਘ ਤਾਰ, ਗੁਰਦੇਵ ਸਿੰਘ ਜੌਹਲਾਂ ਵਾਲੇ, ਗੁਰਮੇਲ ਸਿੰਘ, ਅਵਤਾਰ ਸਿੰਘ ਬਾਬਾ, ਸਰਬਜੀਤ ਸਿੰਘ ਸਰਬੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਨੀ ਦੀ ਬਰਨਾਲਾ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮੁੱਢ ਬੰਨ੍ਹੇਗੀ – ਗੁਰਮੇਲ ਸਿੰਘ ਮੌੜ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ
Ad Position 24