16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਚੰਨੀ ਦੀ ਬਰਨਾਲਾ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮੁੱਢ ਬੰਨ੍ਹੇਗੀ – ਗੁਰਮੇਲ ਸਿੰਘ ਮੌੜ

ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ’ਜਵਾਨ ਸੰਭਾਲ ਯਾਤਰਾ’ 18 ਨਵੰਬਰ ਨੂੰ ਬਰਨਾਲਾ ਵਿਖੇ ਪੁੱਜ ਰਹੀ ਹੈ, ਜਿੱਥੇ 16 ਏਕੜ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਹ ਇਤਿਹਾਸਕ ਰੈਲੀ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਬੰਨ੍ਹੇਗੀ ਅਤੇ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ’ਚ ਕਾਂਗਰਸ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ।

Ad Position 21
No active advertisement
ਅਜੀਤ ਡੈਸਕ 17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ’ਜਵਾਨ ਸੰਭਾਲ ਯਾਤਰਾ’ 18 ਨਵੰਬਰ ਨੂੰ ਬਰਨਾਲਾ ਵਿਖੇ ਪੁੱਜ ਰਹੀ ਹੈ, ਜਿੱਥੇ 16 ਏਕੜ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਹ ਇਤਿਹਾਸਕ ਰੈਲੀ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਬੰਨ੍ਹੇਗੀ ਅਤੇ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ’ਚ ਕਾਂਗਰਸ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਐੱਸ.ਸੀ. (ਅਨੁਸੂਚਿਤ ਜਾਤੀਆਂ) ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਛਾਪਾ ਵਿਖੇ ਅੱਜ ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਦੀ ਇਕ ਵਿਸ਼ੇਸ਼ ਇਕੱਤਰਤਾ ਮੌਕੇ ਕੀਤਾ। ਇਸ ਮੌਕੇ ਗੁਰਮੇਲ ਸਿੰਘ ਮੌੜ ਨੇ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਬਾਰਾ ਸਿੰਘ ਨੂੰ ਐੱਸ.ਸੀ. ਵਿਭਾਗ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਹਲਕਾ ਮਹਿਲ ਕਲਾਂ ਦੇ ਸਮੂਹ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 18 ਨਵੰਬਰ ਦੀ ਬਰਨਾਲਾ ਰੈਲੀ ਵਿਚ ਵੱਧ-ਚੜ੍ਹ ਕੇ ਪਹੁੰਚਣ। ਇਸ ਮੌਕੇ ਬਲਾਕ ਚੇਅਰਮੈਨ ਐੱਸ.ਸੀ. ਵਿਭਾਗ ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਪੰਚ, ਬੰਤ ਸਿੰਘ ਪੰਚ, ਬਿੱਟੂ ਸਿੰਘ, ਸ਼ੰਕਰ ਸਿੰਘ, ਕਰਤਾਰ ਸਿੰਘ, ਦੀਪ ਸਿੰਘ, ਚਰਨ ਸਿੰਘ, ਗੁਰਨਾਮ ਸਿੰਘ, ਗੁਰਪਿਆਰ ਸਿੰਘ ਅਤੇ ਬਿੱਕਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ‘ਪਰਵਾਜ਼’ ਸਮਾਗਮ ਅਤੇ ‘ਟੈਕਨੋਵਾ 1.0’ ਤਕਨੀਕੀ ਮੁਕਾਬਲਾ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਮਹਿਲ ਕਲਾਂ ਸੋਢੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24