ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ‘ਟੈਕ ਨੋਵਾ 1.0’ ਮੁਕਾਬਲੇ ’ਚ ਦੂਜਾ ਸਥਾਨ ਲਿਆ
ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਬ੍ਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕਰਵਾਏ ‘ਟੈਕ ਨੋਵਾ 1. 0’ ਮੁਕਾਬਲੇ ਵਿਚ ਜੂਨੀਅਰ ਵਰਗ ਵਿਚ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।
ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਬ੍ਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕਰਵਾਏ ‘ਟੈਕ ਨੋਵਾ 1.0’ ਮੁਕਾਬਲੇ ਵਿਚ ਜੂਨੀਅਰ ਵਰਗ ਵਿਚ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਬੈਲੂਨ ਦੌੜ ਮੁਕਾਬਲੇ ਵਿਚ ਅਵੀਰ ਕੌਰ ਸਰਾਂ (ਜਮਾਤ ਅੱਠਵੀਂ) ਅਤੇ ਗੁਰਨੂਰ ਕੌਰ (ਜਮਾਤ ਅੱਠਵੀਂ), ਇਨੋਵੇਸ਼ਨ ਚੈਲੰਜ ਮੁਕਾਬਲੇ ਵਿਚ ਅਨੰਤਜੋਤ (ਜਮਾਤ ਅੱਠਵੀਂ) ਅਤੇ ਗੁਰਇੱਕ (ਜਮਾਤ ਛੇਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ, ਪ੍ਰਧਾਨ ਸ੍ਰੀਮਤੀ ਨਿਸ਼ੀ ਮਿੱਤਲ ਅਤੇ ਪ੍ਰਿੰਸੀਪਲ ਮੈਡਮ ਨੇ ਜੇਤੂ ਵਿਦਿਆਰਥੀਆਂ, ਇੰਚਾਰਜ ਸਾਕਸ਼ੀ ਅਤੇ ਉਮੰਗ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।