18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਬੇਬੁਨਿਆਦ ਸਾਬਤ

< ਪਿੰਡ ਖੁੱਡੀ ਕਲਾਂ ਦੇ ਸਿਮਰਜੀਤ ਸਿੰਘ ਦੀ ਮੁਅੱਤਲੀ ਰੱਦ < ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਅਦਾਲਤ ਨੇ ਸੁਣਾਇਆ ਫੈਸਲਾ ਹੰਡਿਆਇਆ, 18 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਤਲਵਾੜ (ਆਈ. ਏ.

Ad Position 21
No active advertisement
ਸਰਪੰਚ ਸਿਮਰਜੀਤ ਸਿੰਘ 19-11-2026
< ਪਿੰਡ ਖੁੱਡੀ ਕਲਾਂ ਦੇ ਸਿਮਰਜੀਤ ਸਿੰਘ ਦੀ ਮੁਅੱਤਲੀ ਰੱਦ < ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਅਦਾਲਤ ਨੇ ਸੁਣਾਇਆ ਫੈਸਲਾ ਹੰਡਿਆਇਆ, 18 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਤਲਵਾੜ (ਆਈ.ਏ.ਐੱਸ.) ਦੀ ਅਦਾਲਤ ਨੇ ਇਕ ਅਹਿਮ ਫ਼ੈਸਲਾ ਸੁਣਾਉਂਦਿਆਂ ਬਲਾਕ ਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਦੇ ਵਾਸੀ ਸਿਮਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਦੀ ਮੁਅੱਤਲੀ (ਸਸਪੈਂਸ਼ਨ) ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਨੂੰ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਆਧਾਰ ’ਤੇ ਮੁਅੱਤਲ ਕੀਤਾ ਗਿਆ ਸੀ, ਜਿਸ ਦੇ ਖ਼ਿਲਾਫ਼ ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.), ਬਰਨਾਲਾ ਵਿਰੁੱਧ ’ਪੰਜਾਬ ਪੰਚਾਇਤੀ ਰਾਜ ਐਕਟ, 1994’ ਦੀ ਧਾਰਾ 20(6) ਤਹਿਤ ਅਪੀਲ (ਨੰਬਰ 88 ਆਫ਼ 2026) ਦਾਇਰ ਕੀਤੀ ਸੀ। ਮਾਮਲੇ ਦੀ ਸੱਚਾਈ ਜਾਣਨ ਲਈ ਤਹਿਸੀਲਦਾਰ ਵਲੋਂ ਗਠਿਤ ਕੀਤੇ ਗਏ ਪੈਨਲ ਨੇ 16 ਸਤੰਬਰ 2026 ਨੂੰ ਪਿੰਡ ਦੇ 30 ਤੋਂ 40 ਮੁਹਤਬਰ ਵਸਨੀਕਾਂ ਅਤੇ ਨੰਬਰਦਾਰ ਦੀ ਹਾਜ਼ਰੀ ਵਿਚ ਸਬੰਧਿਤ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ। ਨਿਸ਼ਾਨਦੇਹੀ ਰਿਪੋਰਟ (ਨੰਬਰ ਫਕ/317 ਹੰਡਿਆਇਆ) ਵਿਚ ਇਹ ਗੱਲ ਸਪੱਸ਼ਟ ਹੋਈ ਕਿ ਗ੍ਰਾਮ ਪੰਚਾਇਤ ਦੀ ਸਮੁੱਚੀ ਜ਼ਮੀਨ ਪੂਰੀ ਤਰ੍ਹਾਂ ਗ੍ਰਾਮ ਪੰਚਾਇਤ ਦੇ ਕਬਜ਼ੇ ਹੇਠ ਹੀ ਹੈ ਅਤੇ ਉਸ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਾਜਾਇਜ਼ ਕਬਜ਼ਾ ਨਹੀਂ ਹੈ। ਅਦਾਲਤ ਵਿਚ ਅਪੀਲਕਰਤਾ ਵਲੋਂ ਐਡਵੋਕੇਟ ਨਵਜੋਤ ਸਿੰਘ ਦੇ ਪ੍ਰੌਕਸੀ ਵਜੋਂ ਐਡਵੋਕੇਟ ਤਹਿਰਦੀਪ ਸਿੰਘ ਅਤੇ ਵਿਭਾਗ ਵਲੋਂ ਲੀਗਲ ਅਸਿਸਟੈਂਟ ਰਮਨਪ੍ਰੀਤ ਕੌਰ ਪੇਸ਼ ਹੋਏ, ਜਦਕਿ ਸ਼ਿਕਾਇਤਕਰਤਾ ਪੱਖ ਤੋਂ ਕੋਈ ਵੀ ਹਾਜ਼ਰ ਨਹੀਂ ਹੋਇਆ। ਨਿਸ਼ਾਨਦੇਹੀ ਰਿਪੋਰਟ ਦੇ ਆਧਾਰ ’ਤੇ ਨਾਜਾਇਜ਼ ਕਬਜ਼ੇ ਦਾ ਦੋਸ਼ ਬੇਬੁਨਿਆਦ ਸਾਬਤ ਹੋਣ ਕਾਰਨ ਵਿਸ਼ੇਸ਼ ਸਕੱਤਰ ਦੀ ਅਦਾਲਤ ਨੇ ਅਪੀਲ ਨੂੰ ਮਨਜ਼ੂਰ ਕਰਦਿਆਂ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਵਿਭਾਗ ਵਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਅਗਲੇਰੀ ਕਾਰਵਾਈ ਹਿੱਤ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (ਐੱਸ.ਏ.ਐੱਸ. ਨਗਰ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ, ਡੀ.ਡੀ.ਪੀ.ਓ. ਬਰਨਾਲਾ, ਬੀ.ਡੀ.ਪੀ.ਓ. ਬਰਨਾਲਾ ਸਮੇਤ ਸਿਮਰਜੀਤ ਸਿੰਘ ਅਤੇ ਸ਼ਿਕਾਇਤਕਰਤਾ ਸਤਨਾਮ ਸਿੰਘ ਪੁੱਤਰ ਸਰਬਜੀਤ ਸਿੰਘ (ਵਾਸੀ ਖੁੱਡੀ ਕਲਾਂ) ਨੂੰ ਭੇਜ ਦਿੱਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਦੀ ਅਨਾਜ ਮੰਡੀ ਵਿਚ ਫ਼ਸਲ ਦੀ ਖ਼ਰੀਦ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ’ਚ ਰੋਸ ਅਗਲੀ ਖ਼ਬਰ ਸਾਈਂ ਇੰਸਟੀਚਿਊਟ ਵਿਖੇ ਪੰਜਾਬ ਹੁਨਰ ਵਿਕਾਸ ਤਹਿਤ ਸ਼ੁਰੂ ਕੀਤੇ ਜਾਣਗੇ 3 ਕੋਰਸ
Ad Position 24