ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਨਤਮਸਤਕ ਹੋਏ
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਉਪਰੰਤ ਸੀਨੀਅਰ ਕੇ.
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਉਪਰੰਤ ਸੀਨੀਅਰ ਕੇ.ਜੀ. ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਅਤੇ ਗੁਰਪੁਰਬ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਗੁਰਦੁਆਰਾ ਅੜੀਸਰ ਸਾਹਿਬ ਹੰਡਿਆਇਆ ਵਿਖੇ ਲਿਜਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ, ਸ਼ਰਧਾ ਨਾਲ ਸ਼ਬਦ ਗਾਇਨ ਕੀਤੇ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।