18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਵੰਡੇ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 75 ਦੇ ਕਰੀਬ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ ਵੰਡੇ ਗਏ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾ.

Ad Position 21
No active advertisement
ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਵੰਡਣ ਮੌਕੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਮੈਂਬਰ। ਅਜੀਤ ਤਸਵੀਰ 19-11-2026
ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 75 ਦੇ ਕਰੀਬ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ ਵੰਡੇ ਗਏ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਅਤੇ ਸਮੁੱਚੀ ਟੀਮ ਇਕੱਲੇ ਪੰਜਾਬ ਵਿਚ ਹੀ ਨਹੀਂ ਬਲਕਿ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ੍ਯਚ ਵੀ ਦੀਨ ਦੁਖੀਆਂ ਦੀ ਬਾਂਹ ਫੜਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਸਿੱਖਿਆ ਅਤੇ ਮੈਡੀਕਲ ਦੇ ਖੇਤਰ ’ਚ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਇਸੇ ਤਹਿਤ ਬਹੁਤ ਸਾਰੇ ਸਰਕਾਰੀ ਸਕੂਲ ਜਿੱਥੇ ਗ਼ਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ, ਵਿਖੇ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਵੀ ਡਿਊਟੀ ਆਰ.ਓ. ਦਿੱਤੇ ਗਏ ਹਨ। ਕੈਪਟਨ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 35 ਸਕੂਲਾਂ ’ਚ ਆਰ.ਓ. ਸਿਸਟਮ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿਚ ਗ਼ਰੀਬ ਬੱਚੀਆਂ ਨੂੰ ਸਿਲਾਈ ਸਿਖਾਉਣ ਲਈ ਸਿਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ ਅਤੇ ਸਸਤੇ ਰੇਟਾਂ ’ਤੇ ਟੈਸਟ ਕਰਨ ਲਈ ਲੈਬੋਰਟਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਧੌਲਾ, ਜਥੇਦਾਰ ਸੁਖਦਰਸ਼ਨ ਸਿੰਘ, ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਬਸੰਤ ਸਿੰਘ ਉਗੋਕੇ, ਗੁਰਜੰਟ ਸਿੰਘ ਨਾਈਵਾਲਾ, ਰਾਜ ਸਿੰਘ, ਗੁਰਦੇਵ ਸਿੰਘ ਮੱਕੜਾ, ਬਲਵਿੰਦਰ ਸਿੰਘ ਢੀਂਡਸਾ, ਅਵਤਾਰ ਸਿੰਘ ਸਿੱਧੂ ਅਤੇ ਸੰਸਥਾ ਦੇ ਹੋਰ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਨਾ ਬਣਾਏ ਜਾਣ ’ਤੇ ਸੁਖਬਿੰਦਰ ਮੁੰਦਰੀ ਨੇ ਕੀਤਾ ਤਿੱਖਾ ਪ੍ਰਤੀਕਰਮ ਪ੍ਰਗਟ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਨਤਮਸਤਕ ਹੋਏ
Ad Position 24