18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਲੀਸ਼ੇਰ ਇਕਾਈ ਦੀ ਚੋਣ

ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪਿੰਡ ਅਲੀਸ਼ੇਰ ਵਿਖੇ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਮੇਟੀ ਦੇ ਸੂਬਾ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਇਲਾਕਾ ਪ੍ਰਧਾਨ ਗੁਰਦਾਸ ਸਿੰਘ ਜਲੂਰ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 19-11-2026
ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪਿੰਡ ਅਲੀਸ਼ੇਰ ਵਿਖੇ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਮੇਟੀ ਦੇ ਸੂਬਾ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਇਲਾਕਾ ਪ੍ਰਧਾਨ ਗੁਰਦਾਸ ਸਿੰਘ ਜਲੂਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਪਿਛਲੇ ਸਮੇਂ ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹੇ ਪਿੰਡ ਅਲੀਸ਼ੇਰ ਦੇ 9 ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਪਹਿਲਾਂ ਲੜੇ ਗਏ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਗਈ ਅਤੇ ਸਰਕਾਰ ਵੱਲੋਂ ਮੰਨੀਆਂ ਗਈਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਰਹਿੰਦੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪਿੰਡ ਇਕਾਈ ਵਲੋਂ ਵੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੰਘਰਸ਼ ਵਿੱਚ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਬੂਟਾ ਸਿੰਘ ਨੂੰ ਪ੍ਰਧਾਨ, ਪਾਲ ਸਿੰਘ ਨੂੰ ਜਨਰਲ ਸਕੱਤਰ ਅਤੇ ਸ਼ਿਵਜੀ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਨਰੇਸ਼ ਕੁਮਾਰ, ਸੋਨੀ ਖਾਨ, ਹਰਵਿੰਦਰ ਸਿੰਘ, ਡਿੰਪਲ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੋਮਾ ਖਾਨ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਪ੍ਰਗਟ ਸਿੰਘ ਸਮੇਤ ਕੁੱਲ 21 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਨੈਤਿਕਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Ad Position 24