ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 22 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
ਭਦੌੜ, 19 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 22 ਨਵੰਬਰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਸੇਵਾ ਕੇਂਦਰ ਭਦੌੜ ਦੇ ਮੁਲਾਜ਼ਮਾਂ ਵਲੋਂ ਵੀ ਇਸ ਘਿਰਾਓ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੇਵਾ ਕੇਂਦਰ ਭਦੌੜ ਦੇ ਮੁਲਾਜ਼ਮ ਮਨਪ੍ਰੀਤ ਸਿੰਘ, ਗੁਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਯੂਨੀਅਨ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਪ੍ਰਾਈਵੇਟ ਕੰਪਨੀਆਂ ਰਾਹੀਂ ਚਲਾਏ ਜਾ ਰਹੇ ਸੇਵਾ ਕੇਂਦਰ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ।
ਭਦੌੜ, 19 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 22 ਨਵੰਬਰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਸੇਵਾ ਕੇਂਦਰ ਭਦੌੜ ਦੇ ਮੁਲਾਜ਼ਮਾਂ ਵਲੋਂ ਵੀ ਇਸ ਘਿਰਾਓ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੇਵਾ ਕੇਂਦਰ ਭਦੌੜ ਦੇ ਮੁਲਾਜ਼ਮ ਮਨਪ੍ਰੀਤ ਸਿੰਘ, ਗੁਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਯੂਨੀਅਨ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਪ੍ਰਾਈਵੇਟ ਕੰਪਨੀਆਂ ਰਾਹੀਂ ਚਲਾਏ ਜਾ ਰਹੇ ਸੇਵਾ ਕੇਂਦਰ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ। ਮੌਜੂਦਾ ਸੇਵਾ ਕੇਂਦਰ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰ ਕੇ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਦੇਣ ਲਈ ਠੋਸ ਨੀਤੀ ਬਣਾਈ ਜਾਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਬਣਦੀਆਂ ਤਨਖ਼ਾਹਾਂ ਅਤੇ ਸਹੂਲਤਾਂ ਦਿੱਤੀਆਂ ਜਾਣ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਘੱਟ ਫ਼ੀਸਾਂ ’ਤੇ ਮੁਹੱਈਆ ਕਰਵਾਈਆਂ ਜਾਣ।