ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸਹਿਣਾ ਵਿਖੇ ‘ਆਈ.ਪੀ.ਏ. ਫਾਰਮੇਸੀ ਵੀਕ 2026’ ਤਹਿਤ ਵਿਗਿਆਨਕ ਕਾਨਫ਼ਰੰਸ ਸਫ਼ਲਤਾਪੂਰਵਕ ਸੰਪੰਨ
ਸਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ ਵਿਖੇ ਇੰਡੀਅਨ ਫਾਰਮਾਸਿਊਟੀਕਲ ਐਸੋਸੀਏਸ਼ਨ ਪੰਜਾਬ ਸਟੇਟ ਬ੍ਰਾਂਚ ਦੇ ਸਹਿਯੋਗ ਨਾਲ ‘ਆਈ. ਪੀ.
ਸਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ ਵਿਖੇ ਇੰਡੀਅਨ ਫਾਰਮਾਸਿਊਟੀਕਲ ਐਸੋਸੀਏਸ਼ਨ ਪੰਜਾਬ ਸਟੇਟ ਬ੍ਰਾਂਚ ਦੇ ਸਹਿਯੋਗ ਨਾਲ ‘ਆਈ.ਪੀ.ਏ. ਫਾਰਮੇਸੀ ਵੀਕ 2026’ ਤਹਿਤ ਇਕ ਵਿਸ਼ੇਸ਼ ਵਿਗਿਆਨਕ ਕਾਨਫ਼ਰੰਸ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ‘ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਨੂੰ ਸ਼ਕਤੀਸ਼ਾਲੀ ਬਣਾਉਣਾ’ ਦੇ ਮੁੱਖ ਥੀਮ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਹਿਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਮੁੱਖ ਬੁਲਾਰੇ ਪ੍ਰੋ: (ਡਾ:) ਭੁਪਿੰਦਰ ਸਿੰਘ ਭੂਪ (ਸਾਬਕਾ ਚੇਅਰਮੈਨ ਤੇ ਡੀਨ, ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪ੍ਰੋਫ਼ੈਸਰ ਇਮੈਰੀਟਸ, ਚਿੱਤਕਾਰਾ ਯੂਨੀਵਰ ਸਿਟੀ) ਨੇ ਬਤੌਰ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ‘ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਨੂੰ ਸ਼ਕਤੀਸ਼ਾਲੀ ਬਣਾਉਣਾ, ਸੁਰੱਖਿਅਤ ਦਵਾਈਆਂ, ਸਮਾਰਟ ਸਿਹਤ ਸੰਭਾਲ ਅਤੇ ਸਿਹਤਮੰਦ ਜੀਵਨ’ ਵਿਸ਼ੇ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਧੁਨਿਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਮਰੀਜ਼ਾਂ ਦੀ ਬਿਹਤਰੀ ਯਕੀਨੀ ਬਣਾਉਣ ਵਿਚ ਫਾਰਮਾਸਿਸਟਾਂ ਦੀ ਭੂਮਿਕਾ ਰੀੜ੍ਹ ਦੀ ਹੱਡੀ ਵਾਂਗ ਅਹਿਮ ਹੈ। ਕਾਨਫ਼ਰੰਸ ਦੌਰਾਨ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮੁੱਚੇ ਸਮਾਗਮ ਦੀ ਸਫ਼ਲਤਾ ਦਾ ਸਿਹਰਾ ਸੰਸਥਾ ਦੇ ਸਮੂਹ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਦੀ ਅਣਥੱਕ ਮਿਹਨਤ ਤੇ ਮਿਸਾਲੀ ਟੀਮ ਵਰਕ ਨੂੰ ਜਾਂਦਾ ਹੈ। ਸੰਸਥਾ ਦੇ ਪੈਟਰਨ ਡਾ: ਪਵਨ ਧੀਰ, ਕੋ-ਪੈਟਰਨ ਡਾ: ਵਿਵੇਕ ਧੀਰ, ਕਨਵੀਨਰ ਡਾ: ਬਲਜਿੰਦਰ ਸਿੰਘ ਬਾਜਵਾ ਅਤੇ ਆਰਗੇਨਾਈਜ਼ਿੰਗ ਸਕੱਤਰ ਡਾ: ਕਮਲ ਗੋਇਲ ਦੀ ਯੋਗ ਅਗਵਾਈ ਹੇਠ ਸਮੁੱਚੀ ਟੀਮ ਨੇ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਪ੍ਰੋ: (ਡਾ:) ਭੁਪਿੰਦਰ ਸਿੰਘ ਭੂਪ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਪ੍ਰੋ: ਆਰ. ਕੇ. ਬਾਂਸਲ, ਪ੍ਰੋ: ਕੁਲਦੀਪ ਸਿੰਘ, ਡਾ: ਬਲਵਿੰਦਰ ਕੌਰ, ਡਾ: ਲਵਿਸ਼ ਕਾਂਸਲ, ਡਾ: ਹਰਮਨਪ੍ਰੀਤ ਕੌਰ, ਰਮਨਦੀਪ ਕੌਰ, ਪ੍ਰਤਿਭਾ ਥਪਲਿਆਲ, ਮਿਸ ਦਾਮਿਨੀ, ਮਾਨਵ ਸੇਠੀ ਅਤੇ ਅਮਰਜੀਤ ਕੁਮਾਰ ਸਮੇਤ ਆਈ.ਪੀ.ਏ. ਦੇ ਮੈਂਬਰ ਡਾ: ਹੇਮਰਾਜ ਅਤੇ ਮਨਜੀਤ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।