19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰਾਮਬਾਗ ਰੋਡ ’ਤੇ ਟਰੈਫ਼ਿਕ ਜਾਮ ਬਣਿਆ ਗੰਭੀਰ ਸਮੱਸਿਆ, ਐਮਰਜੈਂਸੀ ਸੇਵਾਵਾਂ ਲਈ ਵੀ ਰਸਤਾ ਮੁਸ਼ਕਿਲ

ਬਰਨਾਲਾ, 19 ਨਵੰਬਰ (ਨਰਿੰਦਰ ਅਰੋੜਾ)-ਬਰਨਾਲਾ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਦਿਨੋ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਹਾਲਾਂਕਿ ਟਰੈਫ਼ਿਕ ਪੁਲਿਸ ਵਲੋਂ ਸਮੇਂ-ਸਮੇਂ ’ਤੇ ਚਲਾਨ ਕੱਟ ਕੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਯਤਨ ਕੀਤੇ ਜਾਂਦੇ ਹਨ ਪਰ ਬੇਤਰਤੀਬ ਪਾਰਕਿੰਗ, ਸੜਕਾਂ ’ਤੇ ਵਾਹਨ ਖੜ੍ਹੇ ਕਰਨ ਅਤੇ ਲੋਕਾਂ ਵੱਲੋਂ ਨਿਯਮਾਂ ਦੀ ਅਣਦੇਖੀ ਕਾਰਨ ਸਮੱਸਿਆ ਦਾ ਕੋਈ ਪੱਕਾ ਹੱਲ ਨਜ਼ਰ ਨਹੀਂ ਆ ਰਿਹਾ।

Ad Position 21
No active advertisement
ਅਜੀਤ ਡੈਸਕ 20-11-2026
ਬਰਨਾਲਾ, 19 ਨਵੰਬਰ (ਨਰਿੰਦਰ ਅਰੋੜਾ)-ਬਰਨਾਲਾ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਦਿਨੋ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਹਾਲਾਂਕਿ ਟਰੈਫ਼ਿਕ ਪੁਲਿਸ ਵਲੋਂ ਸਮੇਂ-ਸਮੇਂ ’ਤੇ ਚਲਾਨ ਕੱਟ ਕੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਯਤਨ ਕੀਤੇ ਜਾਂਦੇ ਹਨ ਪਰ ਬੇਤਰਤੀਬ ਪਾਰਕਿੰਗ, ਸੜਕਾਂ ’ਤੇ ਵਾਹਨ ਖੜ੍ਹੇ ਕਰਨ ਅਤੇ ਲੋਕਾਂ ਵੱਲੋਂ ਨਿਯਮਾਂ ਦੀ ਅਣਦੇਖੀ ਕਾਰਨ ਸਮੱਸਿਆ ਦਾ ਕੋਈ ਪੱਕਾ ਹੱਲ ਨਜ਼ਰ ਨਹੀਂ ਆ ਰਿਹਾ। ਸ਼ਹਿਰ ਦੀ ਰਾਮ ਬਾਗ਼ ਰੋਡ ਇਸ ਸਮੇਂ ਟਰੈਫ਼ਿਕ ਸਮੱਸਿਆ ਦਾ ਇਕ ਵੱਡਾ ਕੇਂਦਰ ਬਣੀ ਹੋਈ ਹੈ। ਇਸ ਸੜਕ ’ਤੇ ਫਾਇਰ ਬ੍ਰਿਗੇਡ ਦਫ਼ਤਰ, ਹਸਪਤਾਲਾਂ ਅਤੇ ਕਈ ਸਕੂਲਾਂ ਤੇ ਹੋਰ ਵਿੱਦਿਅਕ ਅਦਾਰਿਆਂ ਦਾ ਆਉਣਾ-ਜਾਣਾ ਹੋਣ ਕਾਰਨ ਇੱਥੇ ਟਰੈਫ਼ਿਕ ਦਾ ਦਬਾਅ ਕਾਫ਼ੀ ਰਹਿੰਦਾ ਹੈ। ਖ਼ਾਸ ਕਰ ਕੇ ਰਾਮ ਬਾਗ਼ ਵਿਖੇ ਅੰਤਿਮ ਸਸਕਾਰ ਸਮੇਂ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਵਾਹਨਾਂ ਕਾਰਨ ਸੜਕ ’ਤੇ ਜਾਮ ਦੀ ਸਥਿਤੀ ਪੈਦਾ ਹੋ ਜਾਂਦੀ ਹੈ। ਪਾਰਕਿੰਗ ਲਈ ਢੁਕਵੀਂ ਜਗ੍ਹਾ ਨਾ ਹੋਣ ਕਾਰਨ ਵਾਹਨ ਸੜਕਾਂ ਦੇ ਕਿਨਾਰਿਆਂ ਅਤੇ ਆਵਾਜਾਈ ਵਾਲੇ ਰਸਤਿਆਂ ਵਿਚ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਨਾਲ ਆਮ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਫਾਇਰਮੈਨ ਚਮਕੌਰ ਸਿੰਘ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਲਖਬੀਰ ਸਿੰਘ ਆਦਿ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦਫ਼ਤਰ ਦੇ ਬਿਲਕੁਲ ਸਾਹਮਣੇ ਰਾਮ ਬਾਗ਼ ਸਥਿਤ ਹੈ। ਇੱਥੇ ਸਸਕਾਰ ਸਮੇਂ ਵੱਡੀ ਗਿਣਤੀ ਵਿਚ ਲੋਕ ਆਪਣੇ ਵਾਹਨਾਂ ਸਮੇਤ ਪਹੁੰਚਦੇ ਹਨ। ਪਾਰਕਿੰਗ ਦਾ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਈ ਵਾਰ ਸੜਕ ’ਤੇ ਇੰਨਾ ਜਾਮ ਲੱਗ ਜਾਂਦਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਦਫ਼ਤਰ ਵਿਚੋਂ ਬਾਹਰ ਕੱਢਣਾ ਵੀ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦਾ ਕੰਮ ਪੂਰੀ ਤਰ੍ਹਾਂ ਐਮਰਜੈਂਸੀ ਸੇਵਾ ਨਾਲ ਜੁੜਿਆ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ ’ਤੇ ਪਹੁੰਚਣਾ ਹੁੰਦਾ ਹੈ, ਪਰ ਜੇਕਰ ਦਫ਼ਤਰ ਦੇ ਬਾਹਰ ਹੀ ਵਾਹਨਾਂ ਦੀ ਭੀੜ ਕਾਰਨ ਰਸਤਾ ਬੰਦ ਹੋਵੇ ਤਾਂ ਕੀਮਤੀ ਸਮਾਂ ਬਰਬਾਦ ਹੋ ਸਕਦਾ ਹੈ। ਅਜਿਹੀ ਸਥਿਤੀ ਵਿਚ ਕਿਸੇ ਵੱਡੇ ਹਾਦਸੇ ਜਾਂ ਅੱਗ ਲੱਗਣ ਦੀ ਘਟਨਾ ਦੌਰਾਨ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ? ਉਨ੍ਹਾਂ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਗੰਭੀਰਤਾ ਨਾਲ ਹੱਲ ਕਰਨ ਦੀ ਮੰਗ ਕੀਤੀ। ਸਮਾਜ ਸੇਵੀ ਪੁਨੀਤ ਕੌਸ਼ਲ ਮੋਨੂ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ, ਪਰ ਇਸ ਦੇ ਹੱਲ ਲਈ ਕੋਈ ਠੋਸ ਅਤੇ ਸਥਾਈ ਉਪਰਾਲਾ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਗੱਡਾ ਖਾਨਾ ਚੌਂਕ ਵਿਖੇ ਲੋਕਾਂ ਦੀ ਸਹੂਲਤ ਲਈ ਪਾਰਕਿੰਗ ਬਣਾਉਣ ਦਾ ਉਪਰਾਲਾ ਕੀਤਾ ਗਿਆ ਸੀ, ਪਰ ਉਨ੍ਹਾਂ ਅਨੁਸਾਰ ਇਹ ਪਾਰਕਿੰਗ ਵੀ ਰਾਜਨੀਤਿਕ ਖਿੱਚੋਤਾਣ ਦੀ ਭੇਟ ਚੜ੍ਹ ਗਈ ਅਤੇ ਲੋਕਾਂ ਨੂੰ ਇਸ ਦਾ ਲੋੜੀਂਦਾ ਲਾਭ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਅਤੇ ਵੋਟਾਂ ਮੰਗਣ ਸਮੇਂ ਹਰ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੰਦੇ ਹਨ, ਪਰ ਚੋਣਾਂ ਤੋਂ ਬਾਅਦ ਅਕਸਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਵੀ ਅਜਿਹਾ ਹੀ ਇਕ ਗੰਭੀਰ ਮਸਲਾ ਹੈ, ਜਿਸ ਦਾ ਹੱਲ ਸਿਆਸੀ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰ ਕੇ ਹੀ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸਹਿਣਾ ਵਿਖੇ ‘ਆਈ.ਪੀ.ਏ. ਫਾਰਮੇਸੀ ਵੀਕ 2026’ ਤਹਿਤ ਵਿਗਿਆਨਕ ਕਾਨਫ਼ਰੰਸ ਸਫ਼ਲਤਾਪੂਰ...
Ad Position 24