ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਧਨੌਲਾ, 19 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਬੱਚਿਆਂ ਦੀ ਕਾਮਯਾਬੀ ਲਈ, ਵਿਦਿਆਰਥੀ ਵਧੀਆ ਮਨ ਲਾ ਕੇ ਪੜਾਈ ਕਰਨ ਅਤੇ ਉਨ੍ਹਾਂ ਦੀ ਸਿਹਤ ਤੰਦਰੁਸਤ ਰਹੇ ਲਈ ਅਰਦਾਸ ਕੀਤੀ ਗਈ।
ਧਨੌਲਾ, 19 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਬੱਚਿਆਂ ਦੀ ਕਾਮਯਾਬੀ ਲਈ, ਵਿਦਿਆਰਥੀ ਵਧੀਆ ਮਨ ਲਾ ਕੇ ਪੜਾਈ ਕਰਨ ਅਤੇ ਉਨ੍ਹਾਂ ਦੀ ਸਿਹਤ ਤੰਦਰੁਸਤ ਰਹੇ ਲਈ ਅਰਦਾਸ ਕੀਤੀ ਗਈ। ਇਸ ਸਮੇਂ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਕਵੀਸ਼ਰੀ ਅਤੇ ਸ਼ਬਦ ਗਾਇਣ ਕਰਵਾਏ ਗਏ। ਅਧਿਆਪਕਾ ਨਵਰੂਪ ਕੌਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਸਮੇਂ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਮੈਨੇਜਮੈਂਟ ਮੈਂਬਰ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੌਕੇ ਡਾਇਰੈਕਟਰ ਸੁਖਦੀਪ ਸਿੰਘ ਚੀਮਾ, ਕੋਆਰਡੀਨੇਟਰ ਸਾਹਿਲ ਕੁਮਾਰ, ਸੁਪਰਡੈਂਟ ਨਿਰਮਲ ਸਿੰਘ, ਸਤਨਾਮ ਸਿੰਘ ਪਾਠਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।