ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਵਿਚ ਹੋਈਆਂ ਵੱਖ-ਵੱਖ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਬ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਹੋਰ। ਅਜੀਤ ਤਸਵੀਰ
21-11-2026
ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਵਿਚ ਹੋਈਆਂ ਵੱਖ-ਵੱਖ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।