ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ
ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ—ਬਰਾਬਰਤਾ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
21-11-2026