21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ, ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਕਾਹਲਾ ਸਿੰਘ ਜੀ, ਸੰਤ ਭਾਨ ਸਿੰਘ ਜੀ ਅਤੇ ਸੰਤ ਬਾਬਾ ਮਲਕੀਤ ਸਿੰਘ ਜੀ ਗੁਰਦੁਆਰਾ ਸਾਹਿਬ ਭਦੌੜ ਤੋਂ ਸਮੂਹ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ ਜਿਸ ਨੂੰ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਜੀ ਅਤੇ ਸੰਤ ਬਾਬਾ ਭਾਨ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਚਮਕੌਰ ਸਿੰਘ ਜੀ ਸਮੇਤ ਹੋਰ ਸੰਤ ਮਹਾਂ ਪੁਰਸ਼ਾਂ ਦੁਆਰਾ ਅਰਦਾਸ ਕਰ ਕੇ ਰਵਾਨਾ ਕੀਤਾ ਗਿਆ ਜੋ ਕਸਬੇ ਦੇ ਵੱਖ-ਵੱਖ ਪੜਾਵਾਂ ਉਪਰ ਗੁਰਬਾਣੀ ਦਾ ਪ੍ਰਚਾਰ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੌਰਾਨ ਗੁਰੂ ਦੀਆਂ ਫ਼ੌਜਾਂ ਵਲੋਂ ਜਿੱਥੇ ਗਤਕੇ ਦੇ ਜੌਹਰ ਦਿਖਾਏ ਗਏ ਨਗਰ ਕੀਰਤਨ ਦੇ ਚਾਰ ਪੜਾਵਾਂ ਉਪਰ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਕਾਹਲਾ ਸਿੰਘ ਜੀ, ਸੰਤ ਭਾਨ ਸਿੰਘ ਜੀ ਅਤੇ ਸੰਤ ਬਾਬਾ ਮਲਕੀਤ ਸਿੰਘ ਜੀ ਗੁਰਦੁਆਰਾ ਸਾਹਿਬ ਭਦੌੜ ਤੋਂ ਸਮੂਹ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ ਜਿਸ ਨੂੰ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਜੀ ਅਤੇ ਸੰਤ ਬਾਬਾ ਭਾਨ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਚਮਕੌਰ ਸਿੰਘ ਜੀ ਸਮੇਤ ਹੋਰ ਸੰਤ ਮਹਾਂ ਪੁਰਸ਼ਾਂ ਦੁਆਰਾ ਅਰਦਾਸ ਕਰ ਕੇ ਰਵਾਨਾ ਕੀਤਾ ਗਿਆ ਜੋ ਕਸਬੇ ਦੇ ਵੱਖ-ਵੱਖ ਪੜਾਵਾਂ ਉਪਰ ਗੁਰਬਾਣੀ ਦਾ ਪ੍ਰਚਾਰ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੌਰਾਨ ਗੁਰੂ ਦੀਆਂ ਫ਼ੌਜਾਂ ਵਲੋਂ ਜਿੱਥੇ ਗਤਕੇ ਦੇ ਜੌਹਰ ਦਿਖਾਏ ਗਏ ਨਗਰ ਕੀਰਤਨ ਦੇ ਚਾਰ ਪੜਾਵਾਂ ਉਪਰ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਗੋਬਿੰਦ ਬਸਤੀ, ਮੁਹੱਲਾ ਜੰਗੀਕਾ, ਬਾਬਾ ਵਿਸ਼ਵਕਰਮਾ ਮੰਦਿਰ, ਕੌੜਿਆਂ ਦੀ ਧਰਮਸ਼ਾਲਾ ਦੇ ਚਾਰ ਪੜਾਵਾਂ ਉਪਰ ਭਾਈ ਸਤਨਾਮ ਸਿੰਘ, ਗਿਆਨੀ ਅਵਤਾਰ ਸਿੰਘ, ਗਿਆਨੀ ਗੁਰਦੀਪ ਸਿੰਘ ਅਤੇ ਗਿਆਨੀ ਬਿਕਰਮ ਸਿੰਘ ਨੇ ਕਿਹਾ ਕਿ ਮਨੁੱਖ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਪ੍ਰਮਾਤਮਾ ਹੀ ਇਸ ਸੰਸਾਰ ਦਾ ਰਚਨਹਾਰ, ਪਾਲਣਹਾਰ, ਅਤੇ ਨਾਸ਼ ਕਰਨ ਵਾਲਾ ਹੈ। ਪ੍ਰਮਾਤਮਾ ਦੇ ਜਦ ਮਨ ਵਿਚ ਆਇਆ, ਉਸ ਨੇ ਇਸ ਸੰਸਾਰ ਦੀ ਰਚਨਾ ਕੀਤੀ। ਉਹ ਹੀ ਇਸ ਪਾਲਨਾ ਕਰਦਾ ਹੈ, ਉਹ ਜਦ ਚਾਹੇ ਇਸ ਦਾ ਨਾਸ਼ ਕਰ ਸਦਕਾ ਹੈ ਜਿਸ ਕਰ ਕੇ ਮਨੁੱਖ ਚਾਹੀਦਾ ਹੈ ਕਿ ਉਹ ਕਦੇ ਕਿਸੇ ਦਾ ਹੱਕ ਨਾ ਖੋਵੇ , ਸਾਰਿਆਂ ਨੂੰ ਬਰਾਬਰ ਦੀ ਨਜ਼ਰ ਨਾਲ ਦੇਖੇ, ਔਰਤ ਮਰਦ ਦਾ ਵਿਤਕਰਾ ਗ਼ਲਤ ਹੈ ਆਪਣੇ ਜੀਵਨ ਵਿਚ ਲਾਲਚ ਤਿਆਗ ਕੇ ਮਿਹਨਤ ਨਾਲ ਹੀ ਧਨ ਦੌਲਤ ਦੀ ਪ੍ਰਾਪਤੀ ਕਰਨ ਨਾਲ ਹੀ ਮਨੁੱਖ ਸ਼ਾਂਤੀ ਤੇ ਪ੍ਰਮਾਤਮਾ ਨੂੰ ਹਾਸਲ ਕਰ ਸਕਦਾ ਹੈ। ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋਕੇ ਵੱਖ-ਵੱਖ ਪੜ੍ਹਾਵਾਂ ਉਪਰ ਗੁਰਬਾਣੀ ਦਾ ਸਿਮਰਨ ਕੀਤਾ। ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 24 ਨਵੰਬਰ ਭੋਗ ਪਾਏ ਜਾਣਗੇ। ਜਿਸ ਦੌਰਾਨ ਸੰਤ ਮਹਾਂਪੁਰਸ਼ਾਂ ਵਲੋਂ ਗੁਰਮਤਿ ਸਮਾਗਮ ਦੌਰਾਨ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਉਗੋਕੇ ਵਿਖੇ ਭਦੌੜ ਹਲਕੇ ਦੀ ਕ੍ਰਿਕਟ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਮੁਨੀਮ ਯੂਨੀਅਨ ਵਲੋਂ ਮੰਗਾਂ ਸੰਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਸੌਂਪਿਆ ਗਿਆ ਮੰਗ-ਪੱਤਰ
Ad Position 24