ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਸੰਚਾਲਕ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਵਿੱਦਿਅਕ ਟੂਰ ਲਗਾਇਆ ਗਿਆ। ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ।
ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਸੰਚਾਲਕ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਵਿੱਦਿਅਕ ਟੂਰ ਲਗਾਇਆ ਗਿਆ। ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ, ਮਨਜਿੰਦਰ ਕੌਰ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਤਰਨਜੋਤ ਕੌਰ, ਗੁਰਮੀਤ ਮਾਨ, ਤਾਨੀਆ ਗਰਗ ਆਦਿ ਹਾਜ਼ਰ ਸਨ।