ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਐਕਸਟੈਂਪੋਰ ਮੁਕਾਬਲਾ ਕਰਵਾਇਆ
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵਿਚਕਾਰ ਐਕਸਟੈਂਪੋਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਬਿਨਾਂ ਕਿਸੇ ਪੂਰਵ ਤਿਆਰੀ ਦੇ ਆਪਣੇ ਵਿਚਾਰ ਬਹੁਤ ਹੀ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਪੇਸ਼ ਕੀਤੇ।
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵਿਚਕਾਰ ਐਕਸਟੈਂਪੋਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਬਿਨਾਂ ਕਿਸੇ ਪੂਰਵ ਤਿਆਰੀ ਦੇ ਆਪਣੇ ਵਿਚਾਰ ਬਹੁਤ ਹੀ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਪੇਸ਼ ਕੀਤੇ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਬੋਲਣ ਦੀ ਕਲਾ, ਸੋਚਣ ਦੀ ਸਮਰੱਥਾ, ਭਾਸ਼ਾਈ ਗਿਆਨ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣਾ ਸੀ। ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਗਰਗ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।