22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਦੌੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਪਾਰੀਆਂ ਨਾਲ ਮੀਟਿੰਗ ਕਰ ਕੇ ਸਮੱਸਿਆਵਾਂ ਸੁਣੀਆਂ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਪਾਰੀਆਂ ਨੂੰ ਹਰ ਸਮੱਸਿਆ ਦੇ ਹੱਲ ਕਰਨ ਦਾ ਦਿੱਤਾ ਭਰੋਸਾ

ਭਦੌੜ, 22 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਲਾਂ ਜਾਣਨ ਲਈ ਮੀਟਿੰਗਾਂ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਥਾਨਕ ਸ਼ਿਵ ਮੰਦਰ ਪੱਥਰਾਂ ਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਅਗਰਵਾਲ ਸਭਾ ਦੇ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਰੁਣ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਿਲਾਂ, ਕਾਰੋਬਾਰੀ ਮਾਹੌਲ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਰਾਹੀ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਰਜਿੰਦਰ ਬੱਤਾ 23-11-2026
ਭਦੌੜ, 22 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਲਾਂ ਜਾਣਨ ਲਈ ਮੀਟਿੰਗਾਂ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਥਾਨਕ ਸ਼ਿਵ ਮੰਦਰ ਪੱਥਰਾਂ ਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਅਗਰਵਾਲ ਸਭਾ ਦੇ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਰੁਣ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਿਲਾਂ, ਕਾਰੋਬਾਰੀ ਮਾਹੌਲ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਪੰਜਾਬ ਅੰਦਰ ਵਪਾਰਕ ਕਾਰੋਬਾਰ ਕਈ ਤਰ੍ਹਾਂ ਦੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਜਿਨ੍ਹਾਂ ਵਪਾਰੀਆਂ ਦੇ ਕਾਰੋਬਾਰ ਵਧੀਆ ਚੱਲ ਰਹੇ ਹਨ, ਉਨ੍ਹਾਂ ਨੂੰ ਫਿਰੌਤੀਆਂ ਦੀਆਂ ਧਮਕੀਆਂ ਦਾ ਡਰ ਸਤਾ ਰਿਹਾ ਹੈ, ਜਦਕਿ ਦੁਕਾਨਾਂ ਉਪਰ ਲੁੱਟ-ਖੋਹ ਦੀਆਂ ਵਾਰਦਾਤਾਂ ਸਮੇਤ ਕਈ ਪ੍ਰਕਾਰ ਦਾ ਸਰਕਾਰ ਵਲੋਂ ਚਲਾਇਆ ਜਾ ਰਿਹਾ ਹੈ ਇੰਸਪੈਕਟਰ ਰਾਜ ਨੇ ਵੀ ਕਾਰੋਬਾਰੀਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇ ਆ ਹੈ। ਉਨ੍ਹਾਂ ਕਿਹਾ ਕਿ ਵਪਾਰੀ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੀ ਹੈ ਤਾਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਮੰਡਲ ਦੇ ਸਪੋਕਸਪਰਸਨ ਮੋਹਿਤ ਗੁਪਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਵਪਾਰ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਸਨ ਅਤੇ ਵਪਾਰੀ ਵਰਗ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਦੇਖਿਆ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸਰਕਾਰ ਨੇ ਹਮੇਸ਼ਾ ਗੰਭੀਰਤਾ ਲੈ ਕੇ ਹੱਲ ਕੀਤਾ। ਉੱਥੇ ਵਪਾਰ ਲਈ ਹਮੇਸ਼ਾ ਸੁਖਾਲਾ ਮਾਹੌਲ ਪੈਂਦਾ ਕੀਤਾ ਜਿਸ ਕਰ ਕੇ ਇਸ ਵਪਾਰੀ ਵਰਗ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੂਰਾ ਸਾਥ ਦੇਣਾ ਚਾਹੀਦਾ ਹੈ। ਮੀਟਿੰਗ ਦੌਰਾਨ ਵਪਾਰੀਆਂ ਨੇ ਵੀ ਆਪਣੇ ਕਾਰੋਬਾਰ ਨਾਲ ਸਬੰਧਿਤ ਮੁਸ਼ਕਲਾਂ ਅਤੇ ਸੁਝਾਅ ਸਾਂਝੇ ਕੀਤੇ ਗਏ। ਇਸ ਮੀਟਿੰਗ ਨੂੰ ਦਰਸ਼ਨ ਸਿੰਘ ਗਿੱਲ ਬਾਡੀ ਬਿਲਡਰਜ਼, ਅਭੈ ਇਮੀਗੇ੍ਰਸ਼ਨ ਦੇ ਐਮ.ਡੀ. ਅਭੈ ਕੁਮਾਰ ਗਰਗ, ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਡਾ: ਦੀਪਕ ਕੁਮਾਰ ਸਿੰਗਲਾ, ਪ੍ਰਵੀਨ ਕੁਮਾਰ ਗੌਤਮ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ, ਸੰਜੀਵ ਕੁਮਾਰ ਗਰਗ ਐਸ.ਪੀ. ਮੈਡੀਕੋਜ਼, ਹੀਰਾ ਲਾਲ ਸਿੰਗਲਾ ਆੜ੍ਹਤੀਆ, ਡਾ: ਅਵਤਾਰ ਸਿੰਘ ਗਿੱਲ, ਬਾਘ ਸਿੰਘ ਮਾਨ ਨੰਬਰਦਾਰ, ਰਾਜਨ ਸਿੰਗਲਾ ਰੌਕੀ, ਭੂਸ਼ਨ ਕੁਮਾਰ ਸਿੰਗਲਾ, ਰਜਿੰਦਰ ਕੁਮਾਰ ਮੰਡੀ, ਸੁਖਵੀਰ ਸਿੰਘ ਭੂਰਾ ਕਾਂਗੜ, ਬਲਵਿੰਦਰ ਸਿੰਘ ਲਧਰੋਈ ਆ, ਨੀਤਨ ਸਿੰਗਲਾ, ਗੁਰਦੀਪ ਦੀਪਾ, ਗੁਰਤੇਜ ਧਾਲੀਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਭਗਤਪੁਰਾ ਵਿਖੇ ਖ਼ਾਲੀ ਰਜਵਾਹੇ ਵਿਚ ਕਾਰ ਡਿੱਗੀ, ਮਾਂ-ਪੁੱਤ ਜ਼ਖ਼ਮੀ
Ad Position 24