ਨਗਰ ਕੀਰਤਨ ਸਜਾਇਆ
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਮਹਿਮਾਂ ਸਬੰਧੀ ਗੁਰਬਾਣੀ ਦੇ ਮਨੋਹਰ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਮਹਿਮਾਂ ਸਬੰਧੀ ਗੁਰਬਾਣੀ ਦੇ ਮਨੋਹਰ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਮੀਤ ਸਿੰਘ ਜਵੰਧਾ,,ਮਾ਼ ਚਰਨ ਸਿੰਘ ਜਵੰਦਾ, ਸਾਬਕਾ ਪ੍ਰਧਾਨ ਅਮਰੀਕ ਸਿੰਘ ਜਵੰਧਾ, ਸੁਖਵਿੰਦਰ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਵੜਿੰਗ, ਸੁਭਦੀਪ ਸਿੰਘ ਤੂਰ ਕੈਨੇਡਾ, ਦਰਸ਼ਨ ਸਿੰਘ ਸ਼ੇਰਪੁਰ, ਸੁਖਵਿੰਦਰ ਸਿੰਘ ਥਿੰਦ, ਤਰਲੋਚਨ ਸਿੰਘ ਆਦਿ ਆਗੂ ਮੌਜੂਦ ਸਨ।