22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਲਾਕ ਤਪਾ ਅਧੀਨ ਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ

ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕਾਰਜਕਾਰੀ ਸਿਵਲ ਸਰਜਨ ਡਾ: ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੰਜੇ ਕੁਮਾਰ ਦੀ ਅਗਵਾਈ ਅਧੀਨ ਅੱਜ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਵਲੋਂ ਬਲਾਕ ਅਧੀਨ ਪੋਲੀਓ ਬੂਥਾਂ ਦਾ ਦੌਰਾ ਕੀਤਾ ਗਿਆ।

Ad Position 21
No active advertisement
ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ। ਤਸਵੀਰ : ਪ੍ਰਵੀਨ ਗਰਗ 23-11-2026
ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕਾਰਜਕਾਰੀ ਸਿਵਲ ਸਰਜਨ ਡਾ: ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੰਜੇ ਕੁਮਾਰ ਦੀ ਅਗਵਾਈ ਅਧੀਨ ਅੱਜ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਵਲੋਂ ਬਲਾਕ ਅਧੀਨ ਪੋਲੀਓ ਬੂਥਾਂ ਦਾ ਦੌਰਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਾ: ਸੰਜੇ ਕੁਮਾਰ ਨੇ ਦੱਸਿਆ ਕਿ ਬਲਾਕ ਅਧੀਨ ਪਿੰਡਾਂ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ’ ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 24 ਨਵੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ 71 ਬੂਥਾਂ ’ਤੇ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ। ਉਨ੍ਹਾਂ ਨੂੰ 23 ਤੇ 24 ਨਵੰਬਰ ਨੂੰ ਘਰਾਂ ਵਿਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਮਾਨ ਤੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਚੈਕਿੰਗ ਦੌਰਾਨ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਬਲਾਕ ਦੇ ਵੱਖ-ਵੱਖ ਖੇਤਰਾਂ ਵਿਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪਥੇਰਾਂ, ਉਦਯੋਗਿਕ ਇਕਾਈਆਂ ਵਿਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ 5 ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਬੱਚਿਆਂ ਦੀ ਪਹਿਲਾਂ ਤੋਂ ਹੀ ਸ਼ਨਾਖ਼ਤ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਬਲਾਕ ਦੇ ਲਗਭਗ 11 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਪਲਸ ਪੋਲਿਓ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ 10 ਸੁਪਰਵਾਈਜ਼ਰਾਂ ਸਮੇਤ 268 ਵੈਕਸੀਨੇਟਰਾਂ ਨੂੰ ਲਗਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕੇਟਰ ਸ਼ਾਇਨ ਜ਼ਫ਼ਰ ਤੇ ਐਸ.ਆਈ. ਰਣਜੀਵ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਛਿੰਨਮਸਤਿਕਾ ਧਾਮ ਵਿਖੇ 22ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਬੱਸ ਸਟੈਂਡ ਨੇੜਲੇ ਇਲਾਕਿਆਂ ਦੀ ਵਿਸ਼ੇਸ਼ ਚੈਕ...
Ad Position 24