22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਖੁੱਡੀ ਖ਼ੁਰਦ ਵਿਖੇ ਡਾ: ਬੀ.ਆਰ. ਅੰਬੇਡਕਰ ਚੈਰੀਟੇਬਲ ਮੰਚ ਸੰਗਰੂਰ ਅਤੇ ਬਰਨਾਲਾ ਦੀ ਹੋਈ ਮੀਟਿੰਗ

ਹੰਡਿਆਇਆ, 22 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਵਿਖੇ ਡਾ: ਬੀ. ਆਰ.

Ad Position 21
No active advertisement
ਅਜੀਤ ਡੈਸਕ 23-11-2026
ਹੰਡਿਆਇਆ, 22 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਵਿਖੇ ਡਾ: ਬੀ.ਆਰ. ਅੰਬੇਡਕਰ ਚੈਰੀਟੇਬਲ ਮੰਚ ਸੰਗਰੂਰ ਅਤੇ ਬਰਨਾਲਾ ਦੇ ਪ੍ਰਧਾਨ ਕਰਮਜੀਤ ਸਿੰਘ ਹਰੀਗੜ੍ਹ ਰਿਟਾ: ਸੁਪਰਡੰਟ ਐਸ.ਐਸ.ਪੀ. ਦਫ਼ਤਰ ਬਰਨਾਲਾ, ਜਰਨੈਲ ਸਿੰਘ ਖੇੜੀ ਅਤੇ ਰਾਮ ਸਿੰਘ ਬਾਲੀਆ ਨੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੋਲਾ ਸਿੰਘ ਗੁਰੂ ਦੇ ਗ੍ਰਹਿ ਪੁੱਜ ਕੇ ਮੀਟਿੰਗ ਕੀਤੀ। ਉਨ੍ਹਾਂ ਸਾਂਝੇ ਤੌਰ ’ਤੇ ਦੱਸਿਆਂ ਕਿ 1 ਦਸੰਬਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ ਆ ਰਹੀ ਹੈ। ਜਿਸ ਦਾ ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖ਼ੁਰਦ ਦੇ ਬੱਸ ਅੱਡੇ ’ਤੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾ ਹੰਡਿਆਇਆ, ਕਚਹਿਰੀ ਚੌਂਕ ਬਰਨਾਲਾ, ਗੁਰੂ ਰਵਿਦਾਸ ਚੌਂਕ ਬਰਨਾਲਾ, ਸੇਖਾ ਕੈਂਚੀਆਂ, ਪਿੰਡ ਸੇਖਾ ਤੋਂ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿਚ ਪੁੱਜੇਗੀ। ਇਸ ਮੌਕੇ ਸ਼ੋਭਾ ਯਾਤਰਾ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਰਾਮ ਪਿਆਰਾ ਸਿੰਘ ਗੁਰੂ, ਪ੍ਰਧਾਨ ਰਣਜੀਤ ਸਿੰਘ, ਸੁਖਵੀਰ ਸਿੰਘ, ਪੰਚ ਲਵਪ੍ਰੀਤ ਸਿੰਘ, ਚਮਕੌਰ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ, ਨਿਰਮਲ ਸਿੰਘ ਨਿੰਮਾ, ਕੁਲਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰੀਆ ਸਮਾਜ ਮੰਦਰ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਸਾਲਾਨਾ ਪ੍ਰੋਗਰਾਮ ਅਗਲੀ ਖ਼ਬਰ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24