23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਾਈ.ਐੱਸ. ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 24-11-2026
ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਰੂਹਾਨੀ ਮਾਹੌਲ ਨਾਲ ਗੂੰਜ ਉੱਠਿਆ। ਸਮਾਗਮ ਦੀ ਸ਼ੁਰੂਆਤ ਪ੍ਰਭਾਤ ਫੇਰੀ ਨਾਲ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ। ਪ੍ਰਿੰਸੀਪਲ ਵਿੰਮੀਪੁਰੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ, ਕਵੀਸ਼ਰੀ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਵਲੋਂ ਵਪਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਦਿਵਯ ਧਰਮ ਯੱਗ ਦਿਵਸ ਸਮਾਗਮ ਆਰੰਭ
Ad Position 24