ਪ੍ਰਾਇਮਰੀ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਖੇਡਾਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਬੱਚਿਆਂ ਨੇ ਝੰਡੇ ਗੱਡੇ
ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ ਬਰਨਾਲਾ ਵਿਖੇ ਕਰਵਾਈਆਂ ਗਈਆਂ। ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੇ ਲੜਕਿਆਂ ਵਿਸ਼ਵਾਸਵੀਰ ਸਿੰਘ ਕਲਾਸ 5ਵੀਂ ਅਤੇ ਜੈਵਰਧਨ ਕਲਾਸ ਪੰਜਵੀਂ ਨੇ ਰੱਸਾਕਸ਼ੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਟੇਟ ਲਈ ਸਿਲੈੱਕਟ ਹੋਏ।
ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ ਬਰਨਾਲਾ ਵਿਖੇ ਕਰਵਾਈਆਂ ਗਈਆਂ। ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੇ ਲੜਕਿਆਂ ਵਿਸ਼ਵਾਸਵੀਰ ਸਿੰਘ ਕਲਾਸ 5ਵੀਂ ਅਤੇ ਜੈਵਰਧਨ ਕਲਾਸ ਪੰਜਵੀਂ ਨੇ ਰੱਸਾਕਸ਼ੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਟੇਟ ਲਈ ਸਿਲੈੱਕਟ ਹੋਏ। ਇਹ ਜਾਣਕਾਰੀ ਫਿਜ਼ੀਕਲ ਅਧਿਆਪਕ ਕਰਨਦੀਪ ਅਤੇ ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕ ਕਰਨਦੀਪ ਡੀ.ਪੀ.ਈ. ਦੀ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਟੀਮ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।