23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁ: ਬਾਬਾ ਗਾਂਧਾ ਸਿੰਘ ਜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਗੁ: ਬਾਬਾ ਗਾਂਧਾ ਸਿੰਘ ਜੀ ਬਰਨਾਲਾ ਤੋਂ ਨਗਰ ਕੀਰਤਨ ਦੀ ਰਵਾਨਾ ਹੋਣ ਸਮੇਂ ਪੰਜ ਪਿਆਰਿਆਂ ਨਾਲ ਵੱਖ-ਵੱਖ ਸ਼ਖ਼ਸੀਅਤਾਂ। ਤਸਵੀਰ : ਰਿੰਪੀ ਸਟੂਡੀਓ 24-11-2026
ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਿਹੰਗ ਸਿੰਘ ਫੌਜਾਂ ਵਲੋਂ ਆਪਣੇ ਘੋੜਿਆਂ ਸਮੇਤ ਦਿਖਾਏ ਗਏ ਸ਼ਾਨਦਾਰ ਜੌਹਰ ਅਤੇ ਗੱਤਕੇ ਦੇ ਦਿਲਕਸ਼ ਪ੍ਰਦਰਸ਼ਨ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਨਿਹੰਗ ਸਿੰਘਾਂ ਦੀ ਸ਼ਾਨੋ-ਸ਼ੌਕਤ ਅਤੇ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਪ੍ਰਦਰਸ਼ਨ ਨੇ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਗੁਰਦੁਆਰਾ ਸਾਹਿਬਾਨਾਂ ਵਲੋਂ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵੱਖ-ਵੱਖ ਥਾਵਾਂ ’ਤੇ ਲੰਗਰ, ਕੇਲੇ, ਪਕੌੜਿਆਂ ਅਤੇ ਹੋਰ ਪ੍ਰਸ਼ਾਦਿਆਂ ਦੇ ਲੰਗਰ ਲਗਾ ਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਸ਼ਹਿਰ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਧਨੌਲਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਥੇਦਾਰ ਜਰਨੈਲ ਸਿੰਘ ਭੋਤਨਾ, ਬੀਬੀ ਅਜੈਬ ਕੋਰ ਭੋਤਨਾ, ਗਿ: ਕਰਮ ਸਿੰਘ ਭੰਡਾਰੀ, ਸੀਨੀਅਰ ਅਕਾਲੀ ਆਗੂ ਸੰਜੀਵ ਸ਼ੋਰੀ, ਬੇਅੰਤ ਸਿੰਘ ਬਾਠ, ਤੇਜਿੰਦਰ ਸਿੰਘ ਸੋਨੀ ਜਾਗਲ, ਬਾਬਾ ਸੁਖਦੇਵ ਸਿੰਘ ਸੁਧਾਣਾ ਸਾਹਿਬ, ਸੁਖਪਾਲ ਸਿੰਘ ਰੁਪਾਣਾ, ਮੀਤ ਮੈਨੇਜਰ ਇੰਦਰਜੀਤ ਸਿੰਘ , ਗੁ: ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸੁਖਜੀਤ ਕੌਰ ਸੁੱਖੀ ਐਮ.ਸੀ., ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਧਰਮ ਸਿੰਘ ਫ਼ੌਜੀ, ਜਸਵੀਰ ਸਿੰਘ ਗੱਖੀ, ਗੁਰਜੰਟ ਸਿੰਘ ਕੱਟੂ, ਦਰਸ਼ਨ ਸਿੰਘ ਮੰਡੇਰ, ਬਾਬਾ ਬਾਬੂ ਸਿੰਘ ਜੀ ਅੜੀਸਰ ਵਾਲੇ, ਮੈਨੇਜਰ ਨਿਰਮਲ ਸਿੰਘ ਰਾਜੀਆ, ਇਕਬਾਲ ਸਿੰਘ ਸੁਪਰਵਾਈਜ਼ਰ, ਅਮਨਦੀਪ ਸਿੰਘ ਸੁਪਰਵਾਈਜ਼ਰ, ਹਰਜੀਤ ਸਿੰਘ ਭੱਠਲ, ਬਹਾਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਇੰਚਾਰਜ, ਮਨਪ੍ਰੀਤ ਸਿੰਘ ਪੰਧੇਰ, ਕੁਲਦੀਪ ਸਿੰਘ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਰਿਕਾਰਡ ਕੀਪਰ, ਸਰਬਜੀਤ ਸਿੰਘ ਖ਼ਜ਼ਾਨਚੀ, ਚਰਨਜੀਤ ਸਿੰਘ ਭਾਰੀ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਲਵਾਈ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਇੰਦਰਜੀਤ ਸਿੰਘ ਜ਼ੈਲਦਾਰ ਬਣੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਹਿਲ ਕਲਾਂ ਦੇ ਨਵੇਂ ਪ੍ਰਧਾਨ
Ad Position 24