ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਰੂਹਾਨੀ ਅਤੇ ਭਗਤੀਮਈ ਬਣਿਆ ਰਿਹਾ। ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਗੁਰਪੁਰਬ ਮੌਕੇ ਬੱਚਿਆਂ ਨੂੰ ਗੁਰਬਾਣੀ ਤੇ ਗੁਰਮਤਿ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸਿਧਾਂਤ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਪਿਆਰ, ਸਾਂਝ, ਸਚਾਈ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ। ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਅਤੇ ਸਟਾਫ਼ ਵਿਚ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਗੁਰਪੁਰਬ ਮੌਕੇ ਸਮੂਹ ਸਕੂਲ ਸਟਾਫ਼ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਦਾ ਕੀਰਤਨ ਕੀਤਾ ਗਿਆ। ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸਕੂਲ ਦਾ ਸਮੁੱਚਾ ਮਾਹੌਲ ਰੂਹਾਨੀ ਅਤੇ ਭਗਤੀਮਈ ਬਣ ਗਿਆ। ਇਸ ਮੌਕੇ ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।