24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਬੈਡਮਿੰਟਨ (ਲੜਕਿਆਂ) ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਅੰਡਰ-14 ਵਰਗ ਵਿਚ ਫ਼ਾਜ਼ਿਲਕਾ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ ਤੇ ਅੰਮ੍ਰਿਤਸਰ ਤੇ ਗੁਰਦਾਸਪੁਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ

ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ-4) ਤਹਿਤ ਐਲ. ਬੀ.

Ad Position 21
No active advertisement
ਅਜੀਤ ਡੈਸਕ 25-11-2026
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ-4) ਤਹਿਤ ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਬੈਡਮਿੰਟਨ (ਲੜਕਿਆਂ) ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਏ। ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਸੰਸਦ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਤੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿਚ ਮੁੜ ਤੋਂ ਖੇਡ ਸਭਿਆਚਾਰ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ 14 ਸਾਲ ਦੇ ਬੱਚਿਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਇਨ੍ਹਾਂ ਮੁਕਾਬਲਿਆਂ ਵਿਚ ਸ਼ਮੂਲੀਅਤ ਇਹ ਸਾਬਤ ਕਰਦੀ ਹੈ ਕਿ ਖੇਡਾਂ ਦੀ ਕੋਈ ਉਮਰ ਨਹੀਂ ਹੁੰਦੀ ਅਤੇ ਇਹ ਇਕ ਸਿਹਤਮੰਦ ਤੇ ਨਰੋਏ ਸਮਾਜ ਦੀ ਸਿਰਜਣਾ ਕਰਦੀਆਂ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਅੰਡਰ-14 ਵਰਗ ਵਿਚ ਫ਼ਾਜ਼ਿਲਕਾ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ ਅਤੇ ਅੰਮ੍ਰਿਤਸਰ ਤੇ ਗੁਰਦਾਸਪੁਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਦੇ ਵਰਗ ਵਿਚ ਫ਼ਾਜ਼ਿਲਕਾ ਪਹਿਲੇ, ਜਲੰਧਰ ਦੂਜੇ ਅਤੇ ਲੁਧਿਆਣਾ ਤੇ ਗੁਰਦਾਸਪੁਰ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਗੁਰਦਾਸਪੁਰ ਨੇ ਪਹਿਲਾ, ਜਲੰਧਰ ਨੇ ਦੂਜਾ ਅਤੇ ਐਸ.ਬੀ.ਐਸ. ਨਗਰ ਤੇ ਫ਼ਰੀਦਕੋਟ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 21 ਤੋਂ 30 ਸਾਲ ਪੁਰਸ਼ ਵਰਗ ਵਿਚ ਅੰਮ੍ਰਿਤਸਰ ਨੇ ਪਹਿਲਾ, ਫ਼ਾਜ਼ਿਲਕਾ ਨੇ ਦੂਜਾ ਅਤੇ ਮੋਗਾ ਤੇ ਜਲੰਧਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕਰ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਜੇਤੂ ਟੀਮਾਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਹਸਨ ਭਾਰਦਵਾਜ, ਸ: ਹਰਿੰਦਰ ਧਾਲੀਵਾਲ, ਕਨਵੀਨਰ ਬੈਡਮਿੰਟਨ ਕੋਚ (ਜਲੰਧਰ) ਸ੍ਰੀ ਵਰੁਣ, ਓਵਰਆਲ ਇੰਚਾਰਜ ਸ੍ਰੀਮਤੀ ਬਰਿੰਦਰਜੀਤ ਕੌਰ ਅਤੇ ਬੈਡਮਿੰਟਨ ਸੈਕਟਰੀ ਜਸਵੰਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਵਿਖੇ ਦੰਦਾਂ ਅਤੇ ਅੱਖਾਂ ਦਾ ਦੋ ਰੋਜ਼ਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਤਪਾ ਪਹੁੰਚਣ ’ਤੇ ਕੀਤਾ ਜਾਵੇਗਾ ਭਰਵਾਂ...
Ad Position 24