24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਰੌਡਵੇ ਪਬਲਿਕ ਸਕੂਲ ਵਿਖੇ ਦੰਦਾਂ ਅਤੇ ਅੱਖਾਂ ਦਾ ਦੋ ਰੋਜ਼ਾ ਜਾਂਚ ਕੈਂਪ ਲਗਾਇਆ

ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਦੋ ਰੋਜ਼ਾ ਸਿਹਤ ਕੈਂਪ ਲਗਾਇਆ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।

Ad Position 21
No active advertisement
ਹੰਡਿਆਇਆ ਵਿਖੇ ਢਾਡੀ ਤਰਸੇਮ ਸਿੰਘ ਪ੍ਰੀਤ ਤੇ ਢਾਡੀ ਸ਼ਿੰਗਾਰਾ ਸਿੰਘ ਸਾਜਨ ਦਾ ਜਥਾ ਢਾਡੀ ਵਾਰਾਂ ਪੇਸ਼ ਕਰਦਾ ਹੋਇਆ। ਤਸਵੀਰ : ਗੁਰਜੀਤ ਸਿੰਘ ਖੁੱਡੀ 25-11-2026
ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਦੋ ਰੋਜ਼ਾ ਸਿਹਤ ਕੈਂਪ ਲਗਾਇਆ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਸੀ.ਐਮ.ਸੀ. ਹਸਪਤਾਲ, ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਟੀਮ ਵਿਚ ਡਾ: ਪ੍ਰਦੀਪ ਕੌਰ, ਡਾ: ਪਾਲ ਸੈਮੂਅਲ ਅਤੇ ਡਾ: ਯਸ਼ ਮਹਿਰਾ ਸਮੇਤ ਉਨ੍ਹਾਂ ਦੇ ਸਹਾਇਕ ਸਟਾਫ਼ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦੌਰਾਨ ਡਾ: ਨਵੀਨ ਐਲੈਕਸ ਅਤੇ ਉਨ੍ਹਾਂ ਦੀ ਟੀਮ ਵਲੋਂ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅੱਖਾਂ ਦੀ ਸਹੀ ਦੇਖਭਾਲ ਅਤੇ ਸਿਹਤ ਸੰਭਾਲ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਇਸ ਦੋ ਰੋਜ਼ਾ ਕੈਂਪ ਰਾਹੀਂ ਵਿਦਿਆਰਥੀਆਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਹੋਇਆ ਅਤੇ ਉਨ੍ਹਾਂ ਵਿਚ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਸਾਰਥਿਕ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਪ੍ਰਿੰਸੀਪਲ ਸ੍ਰੀ ਐਮ. ਏ. ਸੈਫੀ ਨੇ ਸਮੂਹ ਡਾਕਟਰ ਸਾਹਿਬਾਨ ਅਤੇ ਉਨ੍ਹਾਂ ਦੀਆਂ ਟੀਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਡਾਕਟਰ ਸਾਹਿਬਾਨ ਨੂੰ ‘ਸਤਿਕਾਰ ਤੇ ਸਨੇਹ ਦੀ ਨਿਸ਼ਾਨੀ’ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਉਨ੍ਹਾਂ ਵਲੋਂ ਨਿਭਾਈ ਗਈ ਸੇਵਾ-ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਭਵਿੱਖ ਵਿਚ ਵੀ ਅਜਿਹੇ ਸਿਹਤਮੰਦ ਅਤੇ ਲੋਕ-ਹਿੱਤਕਾਰੀ ਉਪਰਾਲਿਆਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਹ ਕੈਂਪ ਸਕੂਲ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਸਿੱਖਿਆ ਦਾ ਉਦੇਸ਼ ਕੇਵਲ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਕਰ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਦੇ ਡੀ.ਐੱਸ.ਪੀ. ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਬੈਡਮਿੰਟਨ (ਲੜਕਿਆਂ) ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਅੰਡਰ-14 ਵਰਗ ਵਿਚ ਫ਼ਾਜ਼...
Ad Position 24