24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਲਜੀਤ ਸਿੰਘ ਦੇ ਡੀ.ਐੱਸ.ਪੀ. ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਲੰਮਾ ਸਮਾਂ ਸੀ. ਆਈ.

Ad Position 21
No active advertisement
ਬਲਜੀਤ ਸਿੰਘ ਡੀ.ਐੱਸ.ਪੀ. 25-11-2026
ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਲੰਮਾ ਸਮਾਂ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਇੰਸਪੈਕਟਰ ਬਲਜੀਤ ਸਿੰਘ ਨੂੰ ਤਰੱਕੀ ਦੇ ਕੇ ਬਰਨਾਲਾ ਵਿਖੇ ਡੀ.ਐੱਸ.ਪੀ. (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਂਸ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਵਲੋਂ ਆਪਣਾ ਨਵਾਂ ਅਹੁਦਾ ਸੰਭਾਲਣ ’ਤੇ ਮਹਿਲ ਕਲਾਂ ਦੀਆਂ ਸਮਾਜਿਕ, ਧਾਰਮਿਕ, ਵਪਾਰਕ ਅਤੇ ਪੰਚਾਇਤੀ ਸ਼ਖ਼ਸੀਅਤਾਂ ਵਲੋਂ ਡੂੰਘੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਿੱਘੀ ਮੁਬਾਰਕਬਾਦ ਦਿੱਤੀ ਗਈ ਹੈ। ਇਸ ਮੌਕੇ ਮਹਿਲ ਕਲਾਂ ਦੀ ਸਰਪੰਚ ਬੀਬੀ ਕਿਰਨਾ ਰਾਣੀ ਅਤੇ ਯੂਥ ਆਗੂ ਅਰੁਣ ਕੁਮਾਰ ਬਾਂਸਲ ਨੇ ਬਲਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੀ.ਆਈ.ਏ. ਇੰਚਾਰਜ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬੇਹੱਦ ਸ਼ਲਾਘਾਯੋਗ ਰਹੀ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਬਲਜੀਤ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸੇ ਤਰ੍ਹਾਂ ਸਰਬ ਧਰਮ ਗਊਸ਼ਾਲਾ ਦੇ ਪ੍ਰਧਾਨ ਵਿਜੈ ਕੁਮਾਰ ਬਾਂਸਲ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ, ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਅਤੇ ਗਿਆਨ ਸਿੰਘ ਉੱਪਲ, ਇਮੀਗ੍ਰੇਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਠਾੜੂ, ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਰਨਾਲਾ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ, ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਅਣਖੀ ਅਤੇ ਦੁਕਾਨਦਾਰ ਯੂਨੀਅਨ ਦੇ ਮਨਦੀਪ ਕੁਮਾਰ ਚੀਕੂ ਨੇ ਵੀ ਉਨ੍ਹਾਂ ਦੀ ਤਰੱਕੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਗ੍ਰਾਮ ਪੰਚਾਇਤ ਮਹਿਲ ਕਲਾਂ ਦੇ ਸਮੂਹ ਪੰਚਾਇਤ ਮੈਂਬਰਾਂ ਮਨਜੀਤ ਸਿੰਘ, ਮੱਖਣ ਸਿੰਘ, ਰਾਜੂ ਸਿੰਘ, ਹਰਦੀਪ ਸਿੰਘ, ਬਲਜੀਤ ਕੌਰ, ਕੁਲਵਿੰਦਰ ਕੌਰ, ਦਰਸ਼ਨ ਸਿੰਘ ਅਤੇ ਸੰਦੀਪ ਕੌਰ ਨੇ ਵੀ ਬਲਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕੈਂਪ 29 ਨੂੰ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਵਿਖੇ ਦੰਦਾਂ ਅਤੇ ਅੱਖਾਂ ਦਾ ਦੋ ਰੋਜ਼ਾ ਜਾਂਚ ਕੈਂਪ ਲਗਾਇਆ
Ad Position 24