24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ

ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਹਲਕਾ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਵਲੋਂ ਪਿੰਡ ਭੋਤਨਾ ਵਿਖੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਅਹਿਮ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਕੀਪਾ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਵਲੋਂ ਵਿਧਾਇਕ ਦਾ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਪਿੰਡ ਭੋਤਨਾ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ। ਤਸਵੀਰ : ਸੋਨੀ ਚੀਮਾ 25-11-2026
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਹਲਕਾ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਵਲੋਂ ਪਿੰਡ ਭੋਤਨਾ ਵਿਖੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਅਹਿਮ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਕੀਪਾ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਵਲੋਂ ਵਿਧਾਇਕ ਦਾ ਭਰਵਾਂ ਸਵਾਗਤ ਕੀਤਾ ਗਿਆ। ਨੀਂਹ ਪੱਥਰ ਰੱਖਣ ਉਪਰੰਤ ਹਲਕਾ ਵਿਧਾਇਕ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਿਛਲੀਆਂ ਸਰਕਾਰਾਂ ਸਮੇਂ ਇਸ ਸੜਕ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ 18 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਆਧੁਨਿਕ ਸੜਕ ਦੇ ਮੁਕੰਮਲ ਹੋਣ ਨਾਲ ਭੋਤਨਾ ਤੋਂ ਲੈ ਕੇ ਰਾਏਸਰ, ਕਲਾਲਾ ਅਤੇ ਸਹਿਜੜਾ ਤਕ 16 ਕਿੱਲੋਮੀਟਰ ਤੋਂ ਵੱਧ ਇਹ ਸੜਕ ਆਸ-ਪਾਸ ਦੇ ਦਰਜਨਾਂ ਪਿੰਡਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਕੀਪਾ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਸਮਾਗਮ ਦੌਰਾਨ ਸਬੰਧਿਤ ਵਿਭਾਗ ਦੇ ਐਸ.ਡੀ.ਓ ਪਰਦੀਪ ਸਿੰਘ, ਜੇ.ਈ ਗੁਰਦਰਸ਼ਨ ਸਿੰਘ, ਆੜ੍ਹਤੀਆ ਰਣਜੀਤ ਸਿੰਘ ਸੇਖੋਂ, ਅਕਾਸਦੀਪ ਸਿੰਘ, ਦੇਵ ਸਿੰਘ ਨੰਬਰਦਾਰ, ਜੱਗਾ ਸਿੰਘ ਨੰਬਰਦਾਰ, ਮੱਖਣ ਬਾਬਾ, ਅਰਵਿੰਦਰ ਸਿੰਘ, ਸੈਲੀ ਸੇਖੋਂ, ਗੁਰਾ ਧਾਲੀਵਾਲ, ਦਰਸਾ ਸੇਖੋਂ, ਭੋਲਾ ਸਿੰਘ, ਸੋਹਣ ਸਿੰਘ ਪੰਚ, ਹਰਵੀਰ ਸਿੰਘ ਹੈਰੀ ਪੰਚ, ਭੋਲਾ ਸਿੰਘ ਸੇਖੋਂ, ਭੋਲਾ ਸਿੰਘ, ਬੰਤ ਸਿੰਘ ਸੇਖੋਂ, ਗੁਰਮੀਤ ਸਿੰਘ, ਬਚਿੱਤਰ ਸਿੰਘ, ਪ੍ਰੀਤ ਸਿੱਧੂ, , ਬਲਵਿੰਦਰ ਸਿੰਘ, ਸੀਰਾ ਸਿੰਘ, ਸੰਦੀਪ ਸਿੰਘ ਸਿੱਧੂ, ਬੰਸਾ ਸਿੱਧੂ, ਬਬਲੀ ਧਾਲੀਵਾਲ, ਅਜੈਬ ਸਿੰਘ ਪੰਚ, ਦਲਵੀਰ ਸਿੰਘ, ਪਿੰਕੀ ਸਿੰਘ ਪੰਚ, ਜੱਗੀ ਸਿੰਘ ਪੰਚ, ਸੁੱਖੀ ਪੰਚ, ਗੁਰਜੋਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਅਤੇ ਧੀਆਂ ਦੇ ਸਤਿਕਾਰ ਦੀ ਅਨੋਖੀ ਮਿਸਾਲ ਕਾਇਮ ਕੀਤੀ
Ad Position 24