24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਨੇਜਰ ਨਿਰਮਲ ਸਿੰਘ ਰਾਜੀਆ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਨੇਜਰ ਨਿਰਮਲ ਸਿੰਘ ਰਾਜੀਆ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ। ਭੋਗ ਉਪਰੰਤ ਹਜ਼ੂਰੀ ਰਾਗੀ ਹਰਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਕਥਾਵਾਚਕ ਕੁਲਵੰਤ ਸਿੰਘ ਭੈਣੀ ਫੱਤਾ, ਪ੍ਰਚਾਰਕ ਬਲਵਿੰਦਰ ਸਿੰਘ ਲੌਂਗੋਵਾਲ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਦੇ ਮਾਰਗ ’ਤੇ ਚੱਲਣ ਲਈ ਆਖਿਆ। ਢਾਡੀ ਤਰਸੇਮ ਸਿੰਘ ਪ੍ਰੀਤ, ਢਾਡੀ ਸ਼ਿੰਗਾਰਾ ਸਿੰਘ ਸਾਜਨ, ਬਲਵਿੰਦਰ ਸਿੰਘ ਲੌਂਗੋਵਾਲ, ਹਰਮੇਸ਼ ਸਿੰਘ ਲੌਂਗੋਵਾਲ ਨੇ ਢਾਡੀ ਵਾਰਾਂ ਪੇਸ਼ ਕੀਤੀਆਂ। ਇਸ ਮੌਕੇ ਗ੍ਰੰਥੀ ਗੁਰਦੀਪ ਸਿੰਘ ਤੇ ਬਲਵਿੰਦਰ ਸਿੰਘ, ਅਮਰਜੀਤ ਸਿੰਘ, ਇਕਬਾਲ ਸਿੰਘ ਛੀਨੀਵਾਲ, ਸਾਬਕਾ ਚੀਫ਼ ਕੁਲਵਿੰਦਰ ਸਿੰਘ, ਹਰਜੀਤ ਸਿੰਘ ਭੱਠਲ, ਗੁਰਲਾਲ ਸਿੰਘ, ਡਾ: ਕੁਲਦੀਪ ਸਿੰਘ, ਗੁਰਜੰਟ ਸਿੰਘ ਸੋਨਾ, ਨਾਜਮ ਸਿੰਘ ਸਾਬਕਾ ਐਮ.ਸੀ., ਅਵਤਾਰ ਸਿੰਘ ਬੱਗਾ ਆਦਿ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ 14 ਏਕੜ ਵਿਚ ਸਥਾਪਿਤ ਡੰਪ ਵਿਚ ਲਗਭਗ 70 ਹਜ਼ਾਰ ਟਨ ਪਰਾਲੀ ਸਟੋਰ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ
Ad Position 24