ਸਰਵੋਤਮ ਅਕੈਡਮੀ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬਾਨ ਦੀ ਮਹਿਮਾ ਨਾਲ ਸਬੰਧਿਤ ਗੁਰਬਾਣੀ ਦੇ ਸ਼ਬਦਾਂ ਨਾਲ ਕੀਤੀ ਗਈ।
ਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਤਪਾ ਵਿਖੇ ਦੀਵੇ ਮੋਮਬਤੀਆਂ ਲਾਉਂਦੀਆਂ ਹੋਈਆਂ ਸੰਗਤਾਂ। ਤਸਵੀਰ : ਵਿਜੇ ਸ਼ਰਮਾ
25-11-2026
ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬਾਨ ਦੀ ਮਹਿਮਾ ਨਾਲ ਸਬੰਧਿਤ ਗੁਰਬਾਣੀ ਦੇ ਸ਼ਬਦਾਂ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵਿਤਾਵਾਂ ਅਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ਬਾਰੇ ਜਾਣਕਾਰੀ ਸਾਂਝੀ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਗੁਰਪੁਰਬ ਸਾਨੂੰ ਸੱਚਾਈ, ਨਿਮਰਤਾ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਗੁਰੂ ਸਾਹਿਬਾਨ ਨੇ ਸਾਨੂੰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਮਨੁੱਖਾਂ ਨਾਲ ਪਿਆਰ ਅਤੇ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ ਹੈ। ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।