25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਓਵਰਲੋਡ ਟਰਾਲੀਆਂ ਕਾਰਨ ਸ਼ਹਿਰ ਦੇ ਬਾਜ਼ਾਰਾਂ ’ਚ ਆਵਾਜਾਈ ਦੀ ਸਮੱਸਿਆ ਨੇ ਧਾਰਿਆ ਵਿਕਰਾਲ ਰੂਪ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਸ਼ਹਿਰਾਂ ਅੰਦਰੋਂ ਗੁਜ਼ਰਨ ਵਾਲੇ ਓਵਰਲੋਡ ਵਾਹਨਾਂ ਕਾਰਨ ਸ਼ਹਿਰ ’ਚ ਆਵਾਜਾਈ ਦੀ ਸਮੱਸਿਆ ਦਿਨ-ਬ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਬਾਜ਼ਾਰਾਂ ’ਚ ਲੋਕਾਂ ਨੂੰ ਟਰੈਫ਼ਿਕ ਦੀ ਸਮੱਸਿਆ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰੰਤੂ ਸਿਟੀ ਪੁਲਿਸ ਵਲੋਂ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੋਗਣਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਸ਼ਹਿਰਾਂ ਅੰਦਰੋਂ ਗੁਜ਼ਰਨ ਵਾਲੇ ਓਵਰਲੋਡ ਵਾਹਨਾਂ ਕਾਰਨ ਸ਼ਹਿਰ ’ਚ ਆਵਾਜਾਈ ਦੀ ਸਮੱਸਿਆ ਦਿਨ-ਬ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਬਾਜ਼ਾਰਾਂ ’ਚ ਲੋਕਾਂ ਨੂੰ ਟਰੈਫ਼ਿਕ ਦੀ ਸਮੱਸਿਆ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰੰਤੂ ਸਿਟੀ ਪੁਲਿਸ ਵਲੋਂ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੋਗਣਾ ਪੈ ਰਿਹਾ ਹੈ। ਜਦ ਇਸ ਸਬੰਧੀ ਦੁਕਾਨਦਾਰਾਂ ਅਤੇ ਰਾਹਗੀਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇੱਕ ਪਾਸੇ ਲੋਕ ਢਿਲਵਾਂ ਰੋਡ ਦੇ ਫਾਟਕਾਂ ਤੋਂ ਪਹਿਲਾਂ ਹੀ ਦੁਖੀ ਹਨ, ਉੱਥੇ ਦੂਜੇ ਪਾਸੇ ਓਵਰਲੋਡ ਟਰਾਲੀਆਂ ਵੀ ਟਰੈਫ਼ਿਕ ਸਮੱਸਿਆ ਦਾ ਵੱਡਾ ਕਾਰਨ ਬਣ ਰਹੀਆਂ ਹਨ, ਕਿਉਂਕਿ ਇਨ੍ਹਾਂ ਟਰਾਲੀਆਂ ਵਿਚ ਪਰਾਲੀ ਦੀਆਂ ਗੱਠਾਂ ਇਸ ਕਦਰ ਲੱਦੀਆਂ ਹੁੰਦੀਆਂ ਹਨ ਕਿ ਇਹ ਪੂਰੀ ਸੜਕ ਹੀ ਰੋਕ ਕੇ ਚੱਲਦੀਆਂ ਹਨ। ਜਿਸ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਨੂੰ ਰਸਤਾ ਨਹੀਂ ਮਿਲਦਾ ਅਤੇ ਜਾਮ ਲੱਗ ਜਾਂਦਾ ਹੈ। ਅੱਜ ਤਪਾ ਦੇ ਵਾਲਮੀਕ ਚੌਂਕ ਨਜ਼ਦੀਕ ਇੱਕ ਪਰਾਲੀ ਦੀਆਂ ਗੱਠਾਂ ਦੀ ਲੱਦੀ ਟਰਾਲੀ ਗੁਜ਼ਰਨ ਲੱਗੀ ਤਾਂ ਉਸ ਨੇ ਸਾਰਾ ਟਰੈਫ਼ਿਕ ਜਾਮ ਕਰ ਦਿੱਤਾ, ਜਿਸ ਕਾਰਨ ਸਕੂਲੀ ਬੱਸਾਂ ਵੀ ਜਾਮ ਵਿਚ ਫਸ ਗਈਆਂ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਦਕਿ ਬੱਸਾਂ ਵਿਚ ਸਵਾਰ ਡਰਾਈਵਰ ਤੇ ਕੰਡਕਟਰਾਂ ਨੇ ਮਾਪਿਆਂ ਨੂੰ ਫ਼ੋਨ ਕਰ ਕੇ ਆਪੋ ਆਪਣੇ ਬੱਚਿਆਂ ਨੂੰ ਘਰ ਲਿਜਾਣ ਲਈ ਕਿਹਾ ਗਿਆ। ਸ਼ਹਿਰ ਵਾਸੀਆਂ ਨੇ ਕਿਹਾ ਕਿ ਜਿੱਥੇ ਪੁਲਿਸ ਸਿਰਫ਼ ਇੱਕਾ-ਦੁੱਕਾ ਥਾਵਾਂ ’ਤੇ ਨਾਕੇ ਲਾ ਕੇ ਚਲਾਨ ਕਰਨ ਵਿਚ ਮਸਰੂਫ਼ ਰਹਿੰਦੀ ਹੈ, ਉੱਥੇ ਪੁਲਿਸ ਵਲੋਂ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਨੂੰ ਲੈ ਕੇ ਕੋਈ ਸੰਭਵ ਉਪਰਾਲੇ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ’ਚ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਕੋਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਓਵਰਲੋਡ ਵਾਹਨਾਂ ਨੂੰ ਬਾਹਰੀ ਰਸਤਿਆਂ ਰਾਹੀਂ ਲੰਘਾਇਆ ਜਾਵੇ। ਜਦ ਇਸ ਸਬੰਧੀ ਸਿਟੀ ਇੰਚਾਰਜ ਕੁਲਵੰਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਗਰ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਨੂੰ ਟਰੈਫ਼ਿਕ ਸਬੰਧੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦ ਹੀ ਕਰਵਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਨਹੀਂ ਰਹੇ ਅਗਲੀ ਖ਼ਬਰ ਪਿੰਡ-ਪਿੰਡ ’ਚ ਸੰਪਰਕ ਮੁਹਿੰਮ ਸਦਕਾ ਕਾਂਗਰਸ ਪਾਰਟੀ ਦਾ ਆਧਾਰ ਮਜ਼ਬੂਤ ਹੋਇਆ - ਬੀਬੀ ਕਾਂਤਾ ਕੁਠਾਲਾ
Ad Position 24