25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਕਰਮਗੜ੍ਹ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਰਿਵਾਰ ਨੂੰ ਮਿਲਿਆ ਭਾਰੀ ਬਲ ਵੱਖ-ਵੱਖ ਪਾਰਟੀਆਂ ਨੂੰ ਆਖਿਆ ਅਲਵਿਦਾ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਰਮਗੜ੍ਹ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਆਗੂਆਂ, ਵਰਕਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਘਰ-ਘਰ ਲੈ ਕੇ ਜਾਣ ਦਾ ਪ੍ਰਣ ਕੀਤਾ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪੰਚਾਇਤ ਮੈਂਬਰ ਗੁਰਜੰਟ ਸਿੰਘ ਕਰਮਗੜ੍ਹ ਨੇ ਆਪਣੇ ਸਾਥੀਆਂ ਸਮੇਤ ਜਗਜੀਵਨ ਸਿੰਘ ਪੰਚ, ਜੀਵਨ ਸਿੰਘ ਪੰਚ, ਸੁਸਾਇਟੀ ਮੈਂਬਰ ਰੂਪ ਸਿੰਘ, ਮਹਿੰਦਰ ਸਿੰਘ ਸੇਵੀ, ਸਾਬਕਾ ਪੰਚ ਹਰਭਜਨ ਸਿੰਘ ਨਾਗ, ਦਲਬਾਰਾ ਸਿੰਘ, ਜਰਨੈਲ ਸਿੰਘ ਸ਼ੰਕਰ, ਡਾ: ਸਿਕੰਦਰ ਸਿੰਘ ਅਤੇ ਗੁਰਦੀਪ ਸਿੰਘ ਨੰਬਰਦਾਰ ਨੇ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਰਮਗੜ੍ਹ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਆਗੂਆਂ, ਵਰਕਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਘਰ-ਘਰ ਲੈ ਕੇ ਜਾਣ ਦਾ ਪ੍ਰਣ ਕੀਤਾ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪੰਚਾਇਤ ਮੈਂਬਰ ਗੁਰਜੰਟ ਸਿੰਘ ਕਰਮਗੜ੍ਹ ਨੇ ਆਪਣੇ ਸਾਥੀਆਂ ਸਮੇਤ ਜਗਜੀਵਨ ਸਿੰਘ ਪੰਚ, ਜੀਵਨ ਸਿੰਘ ਪੰਚ, ਸੁਸਾਇਟੀ ਮੈਂਬਰ ਰੂਪ ਸਿੰਘ, ਮਹਿੰਦਰ ਸਿੰਘ ਸੇਵੀ, ਸਾਬਕਾ ਪੰਚ ਹਰਭਜਨ ਸਿੰਘ ਨਾਗ, ਦਲਬਾਰਾ ਸਿੰਘ, ਜਰਨੈਲ ਸਿੰਘ ਸ਼ੰਕਰ, ਡਾ: ਸਿਕੰਦਰ ਸਿੰਘ ਅਤੇ ਗੁਰਦੀਪ ਸਿੰਘ ਨੰਬਰਦਾਰ ਨੇ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬਾ ਗੁਰਵਿੰਦਰ ਕੌਰ ਹੰਡਿਆਇਆ, ਆਪ ਦੇ ਮੇਜਰ ਸਿੰਘ ਅਤੇ ਹਰਜਿੰਦਰ ਸਿੰਘ ਗਿੱਲ, ਮਾਨ ਦਲ ਦੇ ਡਾ: ਸੰਜੀਵ ਕੁਮਾਰ ਜੋਸ਼ੀ ਸਮੇਤ ਭਾਰੀ ਗਿਣਤੀ ’ਚ ਨੌਜਵਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ‘ਫ਼ਸਲ ਬਚਾਓ, ਨਸਲ ਬਚਾਓ’ ਮੁਹਿੰਮ ਨੂੰ ਸਮਰਪਿਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਰਿਵਾਰ ਵਿਚ ਹਲਕਾ ਇੰਚਾਰਜ ਸ: ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਵੱਡੇ ਇਕੱਠ ਦੇ ਰੂਪ ਵਿਚ ਸ਼ਮੂਲੀਅਤ ਕੀਤੀ। ਆਗੂਆਂ ਨੇ ਸਮੂਹ ਸਾਥੀਆਂ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਦਿਲੋਂ ਧੰਨਵਾਦ ਕਰਦਿਆਂ ਕਿਹਾ ਸ਼ਾਮਿਲ ਹੋਣ ਵਾਲੇ ਹਰ ਇਕ ਵਰਕਰ, ਆਗੂ ਨੂੰ ਢੁਕਵਾਂ ਮਾਣ ਸਨਮਾਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ.ਆਈ.ਆਰ. ਦਰਜ ਅਗਲੀ ਖ਼ਬਰ ਸਮਾਜ ਸੇਵੀ ਗੁਰਮੇਲ ਸਿੰਘ ਆਰੇ ਵਾਲਾ ਨਹੀਂ ਰਹੇ
Ad Position 24